ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਨਾਲ-ਨਾਲ ਬਲੈਕ ਫੰਗਸ ਦੇ ਮਾਮਲਿਆਂ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਨੇ ਲੋਕਾਂ ਅਤੇ ਪ੍ਰਸ਼ਾਸਨ ਦੀ ਚਿੰਤਾ ਹੋਰ ਵਧਾ ਦਿੱਤੀ ਹੈ।
ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਵਿੱਚ ਆਏ ਬਲੈਕ ਫੰਗਸ ਦੇ ਮਾਮਲਿਆਂ ਤੋਂ ਬਾਅਦ ਇੱਥੋਂ ਦੇ ਸਿਵਿਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਕਿ ਮੂੰਹ ਦੇ ਛਾਲਿਆਂ ਨਾਲ ਵੀ ਬਲੈਕ ਫੰਗਸ ਦੀ ਸ਼ੁਰੂਆਤ ਹੋਣ ਦੀ ਸੰਭਾਵਨਾ ਹੁੰਦੀ ਹੈ।
ਇਸਦੇ ਨਾਲ ਹੀ ਉਨ੍ਹਾਂ ਨੇ ਕੁਝ ਹੋਰ ਲੱਛਣਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪਰਹੇਜ਼ ਹੀ ਮਰੀਜ਼ਾਂ ਦੇ ਲਈ ਇੱਕਲੌਤਾ ਸੁਰੱਖਿਆ ਦਾ ਵਿਕਲਪ ਹੈ। ਦੱਸ ਦਈਏ ਪੰਜਾਬ ਸਰਕਾਰ ਵੱਲੋਂ Black Fungus ਨੂੰ ਮਹਾਂਮਾਰੀ ਐਲਾਨ ਦਿੱਤਾ ਗਿਆ ਹੈ।
ਇਸੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ।ਕੈਪਟਨ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਇਸ ਬੀਮਾਰੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਉਣ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਲੈਕ ਫੰਗਸ ਨਾਲ ਪੀੜਤ ਮਰੀਜ਼ਾਂ ਦੀ ਛੇਤੀ ਪਛਾਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁਢਲੇ ਸਿਹਤ ਕੇਂਦਰਾਂ ਵਿੱਚ ਡਾਕਟਰ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ।
ਇਹ ਵੀ ਦੇਖੋ: Lockdown/Curfew ਤੋਂ ਪਰੇਸ਼ਾਨ ਕਰਜ਼ ਹੇਠ ਦਬੇ Gym ਮਾਲਕ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਦਿੱਤੀ ਜਾਨ