ਪੰਜਾਬ ‘ਚ ਵੀਰਵਾਰ ਨੂੰ ਮੌਸਮ ਦਾ ਰੂਪ ਬਦਲ ਗਿਆ। ਤੇਜ਼ ਹਵਾਵਾਂ ਦੇ ਨਾਲ ਦੇਰ ਸ਼ਾਮ ਰਾਜ ਦੇ ਦੱਖਣ ਅਤੇ ਪੱਛਮੀ ਖੇਤਰਾਂ ਵਿੱਚ ਬੂੰਦਾਬਾਂਦੀ ਹੋਈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਪਰ ਅਜੇ ਵੀ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।
ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਸੀ ਕਿ ਪੱਛਮੀ ਗੜਬੜੀ ਕਾਰਨ 14 ਅਪ੍ਰੈਲ ਨੂੰ ਮੌਸਮ ‘ਚ ਬਦਲਾਅ ਹੋਵੇਗਾ। ਵਿਭਾਗ ਨੇ ਦੱਸਿਆ ਕਿ ਪੰਜਾਬ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਬਰਨਾਲਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਨਵਾਂਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਦੱਖਣੀ ਅਤੇ ਪੱਛਮੀ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਹਨੇਰੀ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਹੋਵੇਗੀ। ਵੀਰਵਾਰ ਸ਼ਾਮ ਨੂੰ ਪਏ ਮੀਂਹ ਕਾਰਨ ਪੰਜਾਬ ਦੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਪਰ ਕਿਸਾਨਾਂ ਦੀ ਚਿੰਤਾ ਵਧ ਗਈ।
ਪੰਜਾਬ ਵਿੱਚ ਕੋਲੇ ਦਾ ਸੰਕਟ ਫਿਲਹਾਲ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਹੁਣ ਵੀ ਥਰਮਲਾਂ ਵਿੱਚ ਸਿਰਫ਼ ਇੱਕ ਤੋਂ 15 ਦਿਨ ਦਾ ਕੋਲਾ ਬਚਿਆ ਹੈ। ਇਸ ਦੌਰਾਨ ਵੀਰਵਾਰ ਸ਼ਾਮ ਨੂੰ ਤੇਜ਼ ਹਨੇਰੀ ਦੇ ਨਾਲ ਹਲਕੀ ਬਾਰਿਸ਼ ਕਾਰਨ ਪਾਰਾ ਡਿੱਗਣ ਕਾਰਨ ਬਿਜਲੀ ਦੀ ਮੰਗ ‘ਚ ਵੱਡੀ ਕਮੀ ਆਈ ਹੈ। ਪਾਵਰਕੌਮ ਨੇ ਕੋਲਾ ਬਚਾਉਣ ਲਈ ਰੋਪੜ ਅਤੇ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਦੋ-ਦੋ ਯੂਨਿਟ ਬੰਦ ਕਰ ਦਿੱਤੇ ਹਨ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”