ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਲੰਧਰ ਤੋਂ ਵਾਰਾਣਸੀ ਜਾ ਰਹੀ ਤੀਰਥ ਯਾਤਰੀਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਇਸਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਹਿਲ ਨੇ ਜਾਇਜ਼ਾ ਲਿਆ।
ਦੋਹਾਂ ਅਧਿਕਾਰੀਆਂ ਨੇ ਸਟੇਸ਼ਨ ਦਾ ਦੌਰਾ ਕੀਤਾ ਤੇ ਡੇਰਾ ਬੱਲਾਂ ਪ੍ਰਬੰਧਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਤੀਰਥ ਯਾਤਰੀਆਂ ਨਾਲ ਭਰੀ ਟ੍ਰੇਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਲਈ ਸਿਟੀ ਸਟੇਸ਼ਨ ਤੋਂ ਬਨਾਰਸ ਦੇ ਲਈ ਰਵਾਨਾ ਹੋਵੇਗੀ। ਦੋਹਾਂ ਅਧਿਕਾਰੀਆਂ ਨੇ ਕਿਹਾ ਕਿ ਇਸ ਆਯੋਜਨ ਨੂੰ ਸਫ਼ਲ ਬਣਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾਣਗੇ। ਹਰ ਵਿਵਸਥਾ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਹਰ ਕਰਮਚਾਰੀ ਵੱਲੋਂ
ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਇੱਕ ਇਤਿਹਾਸਿਕ ਘਟਨਾ ਹੈ ਕਿ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮੈਗਾ ਆਯੋਜਨ ਦੀ ਸਫ਼ਲਤਾ ਦੇ ਲਈ ਕੋਈ ਕਸਰ ਨਾ ਛੱਡੀ ਜਾਵੇ। ਦੋਹਾਂ ਅਧਿਕਾਰੀਆਂ ਨੇ ਕਿਹਾ ਕਿ ਪੂਰੇ ਆਯੋਜਨ ਦੇ ਦੌਰਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ, ਇਸਦੇ ਲਈ ਹਰ ਮਿੰਟ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਵਾਹਨਾਂ ਦੀ ਪਾਰਕਿੰਗ, ਸ਼ਰਧਾਲੂਆਂ ਦੀ ਸੁਵਿਧਾ, ਸਟੇਜ, ਸਾਫ਼-ਸਫ਼ਾਈ, ਸਿਹਤ, ਕਾਨੂੰਨ ਵਿਵਸਥਾ ਤੇ ਸੁਰੱਖਿਆ ਸਣੇ ਹੋਰ ਵਿਵਸਥਾਵਾਂ ਦੀ ਵੀ ਸਮੀਖਿਆ ਕੀਤੀ।
ਵੀਡੀਓ ਲਈ ਕਲਿੱਕ ਕਰੋ -: