ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ17 ਸਬ-ਡਵੀਜ਼ਨਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ ਦਾ ਐਲਾਨ ਕੀਤਾ ਹੈ । ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਖਤਮ ਹੋ ਜਾਵੇਗੀ। ਉਨ੍ਹਾਂ ਨੇ ਇਨ੍ਹਾਂ ਇਮਾਰਤਾਂ ‘ਤੇ 80 ਕਰੋੜ ਰੁਪਏ ਖਰਚ ਹੋਣ ਦਾ ਦਾਅਵਾ ਕੀਤਾ ਹੈ । ਇਸ ਸਬੰਧੀ CM ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ…ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ…ਪੰਜਾਬ ਭਰ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਨਗੀਆਂ…ਲਗਭਗ ₹80 ਕਰੋੜ ਖ਼ਰਚ ਹੋਣਗੇ…ਲੋਕਾਂ ਦੀ ਖੱਜਲ-ਖ਼ੁਆਰੀ ਖ਼ਤਮ ਹੋਵੇਗੀ…ਲੋਕਾਂ ਦਾ ਪੈਸਾ ਲੋਕਾਂ ਦੇ ਨਾਮ…!
ਵੀਡੀਓ ਲਈ ਕਲਿੱਕ ਕਰੋ -: