ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ‘ਤੇ ਹੂੰਝਾਫੇਰ ਜਿੱਤ ਹਾਸਿਲ ਕਰਨ ਮਗਰੋਂ ਪੰਜਾਬ ਵਿੱਚ ‘ਆਪ’ ਸਰਕਾਰ ਐਕਸ਼ਨ ਮੋਡ ਵਿੱਚ ਹੈ। ਜਿਸ ਦੇ ਤਹਿਤ ਪੰਜਾਬ ਦੀ ਮਾਨ ਸਰਕਾਰ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ‘ਤੇ ਚੜ੍ਹੇ 3 ਲੱਖ ਕਰੋੜ ਦੇ ਕਰਜ਼ੇ ਦੇ ਸਬੰਧ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ‘ਆਪ’ ਸਰਕਾਰ ਵੱਲੋਂ ਜਾਂਚ ਕਰਵਾਈ ਜਾਵੇਗੀ। ਇਹ ਪੈਸੇ ਕਿੱਥੇ ਵਰਤਿਆ ਗਿਆ, ਇਸਦੀ ਜਾਂਚ ਕਰਵਾ ਕੇ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।
CM ਮਾਨ ਨੇ ਕਿਹਾ ਕਿ ਸਾਰੇ ਇਹ ਕਹਿ ਰਹੇ ਹਨ ਕਿ ਪੰਜਾਬ ‘ਤੇ 3 ਲੱਖ ਕਰੋੜ ਦਾ ਕਰਜ਼ਾ ਹੈ। ਕਿਸ ਤਰ੍ਹਾਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। CM ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਨਾ ਤਾਂ ਪੰਜਾਬ ਵਿੱਚ ਕੋਈ ਹਸਪਤਾਲ ਬਣਿਆ ਹੈ ਤੇ ਨਾ ਹੀ ਕੋਈ ਸਰਕਾਰੀ ਸਕੂਲ-ਕਾਲਜ। ਕੋਈ ਨਵੀਂ ਸਰਕਾਰੀ ਯੂਨੀਵਰਸਿਟੀ ਵੀ ਨਹੀਂ ਬਣੀ ਹੈ। ਜੋ ਪਹਿਲਾਂ ਦੀਆਂ ਬਣੀਆਂ ਹੋਈਆਂ ਹਨ, ਉਹ ਵੀ ਘਾਟੇ ਵੀ ਚੱਲ ਰਹੀਆਂ ਹਨ। ਫਿਰ ਕਰਜ਼ਾ ਕਿੱਥੇ ਗਿਆ?
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਹ ਪੈਸਾ ਕੁਝ ਪਹਾੜੀਆਂ ਦੀਆਂ ਜੜ੍ਹਾਂ ਵਿੱਚ ਪਿਆ ਹੈ। ਮੈਨੂੰ ਪਤਾ ਹੈ ਕਿ ਕਰਜ਼ਾ ਕਿੱਥੇ-ਕਿੱਥੇ ਹੈ? ਇਸਦੀ ਅਸੀਂ ਰਿਕਵਰੀ ਕਰਨੀ ਹੈ। ਇਹ ਪੈਸਾ ਲੋਕਾਂ ਦਾ ਹੈ। ਅਸੀਂ ਇਸ ਨੂੰ ਇਹ ਕਹਿ ਕੇ ਨਹੀਂ ਛੱਡ ਸਕਦੇ ਕਿ ਜੋ ਹੋ ਗਿਆ, ਸੋ ਹੋ ਗਿਆ। ਕੁਝ ਦਿਨ ਪਹਿਲਾਂ ਜਦੋਂ CM ਮਾਨ ਵੱਲੋਂ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਨਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਕਰਜ਼ੇ ਦੇ ਖਰਚ ਦਾ ਮੁੱਦਾ ਚੁੱਕਿਆ ਗਿਆ ਸੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”