ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ ਹਾਲ ਹੈ । ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।”
ਇਹ ਵੀ ਪੜ੍ਹੋ: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ, ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ ਪੂਰਬੀ ਮਾਲਵੇ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਦੋਆਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਆਉਣ ਵਾਲੇ ਕੁਝ ਘੰਟਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਸੂਬੇ ਵਿੱਚ ਨਦੀਆਂ ਅਤੇ ਨਹਿਰਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: