ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਇਸ ਦਿਸ਼ਾ ਵਿੱਚ CM ਭਗਵੰਤ ਮਾਨ ਅੱਜ ਇੱਕ ਵਾਰ ਫਿਰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ ।
CM ਮਾਨ ਵੱਲੋਂ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਇਹ ਪ੍ਰੋਗਰਾਮ ਚੰਡੀਗੜ੍ਹ, ਸੈਕਟਰ-35 ਸਥਿਤ ਮਿਉਂਸਪਲ ਭਵਨ ਵਿੱਚ ਆਯੋਜਿਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ 30,000 ਦੇ ਕਰੀਬ ਪੰਜਾਬੀ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਉਦਯੋਗਿਕ ਖੇਤਰ ਵਿੱਚ ਵੱਡਾ ਨਿਵੇਸ਼ ਹੋਣ ਦਾ ਦਾਅਵਾ ਕੀਤਾ ਹੈ।
ਇਹ ਵੀ ਪੜ੍ਹੋ: ਕੈਨੇਡਾ ‘ਚ ਗੈਂਗ.ਸਟਰ ਕਰਨਵੀਰ ਸਿੰਘ ਦੀ ਹੱਤਿਆ, ਕਾਰ ‘ਚੋਂ ਉਤਰਦੇ ਹੀ ਹਮਲਾਵਰਾਂ ਨੇ ਕੀਤੀ ਫਾਇਰਿੰਗ
ਦੱਸ ਦੇਈਏ ਕਿ CM ਮਾਨ ਨੇ ਕਰੀਬ ਪੰਜ ਮਹੀਨੇ ਪਹਿਲਾਂ ਪੰਜਾਬ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ ਕੁੱਲ 38 ਹਜ਼ਾਰ 175 ਕਰੋੜ ਰੁਪਏ ਦੇ ਨਿਵੇਸ਼ ਹੋਣ ਦਾ ਦਾਅਵਾ ਕੀਤਾ ਸੀ । ਨਾਲ ਹੀ ਕਿਹਾ ਕਿ ਇਸ ਰਾਹੀਂ ਕੁੱਲ 2,43,248 ਲੋਕਾਂ ਨੂੰ ਰੁਜ਼ਗਾਰ ਮਿਲੇਗਾ । ਇਹ ਨਿਵੇਸ਼ ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਸਭ ਤੋਂ ਵੱਧ 11 ਹਜ਼ਾਰ 853 ਕਰੋੜ ਰੁਪਏ ਦੱਸਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਰਾਹੀਂ ਕੁੱਲ 1 ਲੱਖ 22 ਹਜ਼ਾਰ 225 ਪੰਜਾਬੀਆਂ ਨੂੰ ਰੁਜ਼ਗਾਰ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -: