ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚੇ ਹਨ। CM ਮਾਨ ਨੇ ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿੱਚ ਹੋਣ ਵਾਲੇ ਯੁਵਕ ਮੇਲਾ ‘ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੁਧਿਆਣਾ ਦੇ PAU ਵਿਖੇ ਹੋਣ ਜਾ ਰਿਹਾ ਯੁਵਕ ਮੇਲਾ ਪੰਜਾਬ ਦੀ ਅੰਤਰ ਯੂਨੀਵਰਸਿਟੀ ਪੱਧਰ ਦਾ ਹੈ। ਜਿਸ ਵਿੱਚ ਨੌਜਵਾਨਾਂ ਵੱਲੋਂ ਭੰਗੜਾ, ਗਿੱਧਾ ਪੰਜਾਬ ਨਾਲ ਸਬੰਧਤ ਸੱਭਿਆਚਾਰਕ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਨੌਜਵਾਨਾਂ ‘ਤੇ ਨਿਰਭਰ ਕਰਦੀ ਹੈ। ਨੌਜਵਾਨ ਦੇਸ਼ ਅਤੇ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਨੌਜਵਾਨਾਂ ਦੀ ਤਾਕਤ ਹੀ ਦੇਸ਼ ਜਾਂ ਸੂਬੇ ਨੂੰ ਅੱਗੇ ਲੈ ਜਾਂਦੀ ਹੈ। ਮੁੱਖ ਮੰਤਰੀ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਦਾ ਸਨਮਾਨ ਵੀ ਕਰਨਗੇ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਪੰਜਾਬੀਆਂ ਨੂੰ ਤੋਹਫ਼ਾ ! ਗ੍ਰੀਨਫੀਲਡ ਪਠਾਨਕੋਟ ਹਾਈਵੇਅ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ
ਯੁਵਕ ਮੇਲੇ ਵਿੱਚ ਪਹੁੰਚਣ ’ਤੇ ਸੀਐੱਮ ਭਗਵੰਤ ਮਾਨ ਦਾ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਸਵਾਗਤ ਕੀਤਾ ਗਿਆ। ਮੇਲੇ ਵਿੱਚ ਲੁਧਿਆਣਾ ਦੇ ਵਿਧਾਇਕ ਤੋਂ ਇਲਾਵਾ ਡੀਸੀ ਜਤਿੰਦਰ ਜੋਰਵਾਲ, ਸੀਪੀ ਕੁਲਦੀਪ ਚਾਹਲ, ਡੀਸੀਪੀ ਸ਼ੁਭਮ ਅਗਰਵਾਲ, ਡੀਸੀਪੀ ਜਸਕਰਨਜੀਤ ਸਿੰਘ ਤੇਜਾ, ਏਡੀਸੀਪੀ ਰਮਨਦੀਪ ਭੁੱਲਰ ਅਤੇ ਕਈ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: