CM ਭਗਵੰਤ ਮਾਨ ਨੇ ਰੇਤ ਮਾਫ਼ੀਆ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਨਵੇਂ ਮੰਤਰੀ ਹਰਜੋਤ ਬੈਂਸ ਵੱਲੋਂ ਨਾਜਾਇਜ਼ ਮਾਈਨਿੰਗ ਖਿਲਾਫ਼ ਆਰਡਰ ਜਾਰੀ ਕੀਤੇ ਗਏ ਹਨ। ਨਾਜਾਇਜ਼ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਉਨ੍ਹਾਂ ਲਿਖਤੀ ਹਦਾਇਤ ਕੀਤੀ ਹੈ। ਮੰਤਰੀ ਹਰਜੋਤ ਬੈਂਸ ਨੇ ਸਾਫ਼ ਤੌਰ ‘ਤੇ ਇਹ ਗੱਲ ਕਹੀ ਹੈ ਕਿ ਪੰਜਾਬ ਸਰਕਾਰ ਨਾਜਾਇਜ਼ ਮਾਈਨਿੰਗ ਦੇ ਖਿਲਾਫ ਹੈ।
ਉਨ੍ਹਾਂ ਕਿਹਾ ਕਿ ”ਸਾਰੇ ਜ਼ਿਲ੍ਹਿਆਂ ਦੇ ਮਾਈਨਿੰਗ ਅਫਸਰਾਂ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਹੋਈਆਂ ਖੱਡਾ ਦੀ ਨਿਸ਼ਾਨਦੇਹੀ ਕਰਕੇ ਝੰਡਾ ਲਗਾਇਆ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।” ਸਾਰੇ ਐੱਸਐੱਸਪੀ ਨੂੰ ਕਿਹਾ ਗਿਆ ਕਿ ”ਨਾਜਾਇਜ਼ ਮਾਈਨਿੰਗ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਹਰਜੋਤ ਬੈਂਸ ਨੇ ਇਹ ਵੀ ਕਿਹਾ ਕਿ ਜੇਕਰ ਗੈਰ-ਕਾਨੂੰਨੀ ਮਾਈਨਿੰਗ ਮਿਲੀ ਤਾਂ ਜ਼ਿਲ੍ਹੇ ਦੇ ਡੀਸੀ ਤੇ ਐੱਸਐੱਸਪੀ ਜ਼ਿੰਮੇਵਾਰ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: