ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ CM ਭਗਵੰਤ ਮਾਨ ਦੀ ਅਗਵਾਈ ਸਰਕਾਰ ਵੱਲੋਂ ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ CM ਭਗਵੰਤ ਮਾਨ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਬਾਰੇ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। CM ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਕੋਰੋਨਾ ਕਾਲ ਦੌਰਾਨ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਦਿੱਤੀ ਗਈ ਹੈ। ਵਿੱਤ ਵਿਭਾਗ ਵੱਲੋਂ 50 ਲੱਖ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ।
ਦਰਅਸਲ, CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐਤਵਾਰ ਬੀਤੀ ਦਿਨੀਂ CM ਭਗਵੰਤ ਮਾਨ ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਤੋਂ ਇਲਾਵਾ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ । ਸੂਬੇਦਾਰ ਹਰਦੀਪ ਸਿੰਘ ਅਰੁਣਾਚਲ ਪ੍ਰਦੇਸ਼ ਨਾਲ ਲੱਗਦੇ LAC ‘ਤੇ ਪੇਟਰੋਲਿੰਗ ਦੌਰਾਨ ਸ਼ਹੀਦ ਹੋ ਗਏ ਸਨ ।
ਵੀਡੀਓ ਲਈ ਕਲਿੱਕ ਕਰੋ -: