ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਦੇ CM ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ। 30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ।”
ਜ਼ਿਕਰਯੋਗ ਹੈ ਕਿ CM ਮਾਨ ਨੇ ਟਵੀਟ ਕਰ ਕੇ ਸ਼ਹੀਦ ਭਗਤ ਸਿੰਘ ਨੂੰ ਜਨਮਦਿਨ ਮੌਕੇ ਸ਼ਰਧਾਂਜਲੀ ਦਿੱਤੀ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,” 3 ਸਾਲ ਦੀ ਛੋਟੀ ਉਮਰੇ ਕਹਿਣਾ…ਮੈਂ ਦੰਬੂਖਾਂ (ਬੰਦੂਕਾਂ) ਬੀਜਦਾ…23 ਸਾਲ ਦੀ ਉਮਰੇ ਅੰਗਰੇਜ਼ਾਂ ਕੋਲੋਂ ਆਪਣਾ ਦੇਸ਼ ਮੰਗਣਾ…ਇਹ ਕ੍ਰਾਂਤੀਕਾਰੀ ਸੋਚ ਤੇ ਇਨਕਲਾਬੀ ਵਿਚਾਰ ਸ਼ਹੀਦ ਭਗਤ ਸਿੰਘ ਜੀ ਦੇ ਹਿੱਸੇ ਆਏ। ਅੱਜ ਸ਼ਹੀਦ ਭਗਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ ਕਰਦਾ ਹਾਂ…ਇਨਕਲਾਬ ਜ਼ਿੰਦਾਬਾਦ!
ਇਹ ਵੀ ਪੜ੍ਹੋ: ਅੱਜ ਤੋਂ ਬਦਲੇਗਾ ਚੰਡੀਗੜ੍ਹ ਏਅਰਪੋਰਟ ਦਾ ਨਾਂਅ, ਕੇਂਦਰੀ ਵਿੱਤ ਮੰਤਰੀ ਸੀਤਾਰਮਨ ਕਰਨਗੇ ਨਾਮਕਰਨ
ਦੱਸ ਦੇਈਏ ਕਿ ਅੱਜ ਪੂਰੇ ਦੇਸ਼ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ । ਅੱਜ ਪੰਜਾਬ ਸਮੇਤ ਦੇਸ਼ ਭਰ ਵਿੱਚ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕਈ ਥਾਵਾਂ ‘ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: