ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ । ਗੁਜਰਾਤ ਵਿੱਚ ਭਲਕੇ ਪਹਿਲੇ ਪੜਾਅ ਲਈ ਵੋਟਾਂ ਪੈਣਗੀਆਂ । ਹਾਲਾਂਕਿ ਚੋਣ ਪ੍ਰਚਾਰ ਪੂਰੀ ਤਰ੍ਹਾਂ ਥੰਮ੍ਹ ਗਿਆ ਹੈ ਪਰ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਆਪਣੇ ਕੰਮ ਗਿਣਵਾਏ ਹਨ । ਉਨ੍ਹਾਂ ਬੇ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਸਕੀਮ ਤਹਿਤ 61 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਨੇ ਪਹਿਲਾਂ ਦਿੱਲੀ ਵਿੱਚ ਬਿਜਲੀ ਮੁਫ਼ਤ ਕਰਨ ਦਾ ਵਾਅਦਾ ਕੀਤਾ ਸੀ ਤੇ ਫਿਰ ਪੰਜਾਬ ਵਿੱਚ ਮੁਫ਼ਤ ਬਿਜਲੀ ਦੀ ਗਰੰਟੀ ਦਿੱਤੀ ਸੀ। ਕੇਜਰੀਵਾਲ ਜੀ ਨੇ ਦੋਹਾ ਸੂਬਿਆਂ ਵਿੱਚ ਆਪਣਾ ਵਾਅਦਾ ਪੂਰਾ ਕੀਤਾ। ਜਿਸ ਦੇ ਚੱਲਦਿਆਂ ਅੱਜ ਪੰਜਾਬ ਤੇ ਦਿੱਲੀ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਅੱਗੇ ਮਾਨ ਨੇ ਕਿਹਾ ਕਿ ਅਸੀਂ ਗੁਜਰਾਤ ਵਿੱਚ ਵੀ ਇਹ ਹੀ ਕਹਿ ਰਹੇ ਹਾਂ ਕਿ 1 ਮਾਰਚ ਤੋਂ ਬਿਜਲੀ ਮੁਫ਼ਤ ਕਰ ਦੇਵਾਂਗੇ। ਕਿਉਂਕਿ ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਵੀ ਹਾਂ । ਗੁਜਰਾਤ ਵਿੱਚ ਵੀ ਅਸੀਂ ਕਰ ਸਕਦੇ ਹਾਂ।
ਇਹ ਵੀ ਪੜ੍ਹੋ: ਡੇਂਗੂ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ, 2 ਦਿਨ ਬਾਅਦ ਸੀ ਵਿਆਹ ਦੀ ਪਹਿਲੀ ਵਰ੍ਹੇਗੰਢ
ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਮੁਹੱਲਾ ਕਲੀਨਿਕ ਬਣਾਉਣ ਦੀ ਵੀ ਗੱਲ ਕੀਤੀ ਸੀ। 15 ਅਗਸਤ 2022 ਤੱਕ 100 ਮੁਹੱਲਾ ਕਲੀਨਿਕ ਬਣਾਏ ਹਨ। ਜਿਸ ਵਿੱਚ ਲੱਖਾਂ ਲੋਕ ਇਲਾਜ ਕਰਵਾ ਰਹੇ ਹਨ । ਉਨ੍ਹਾਂ ਕਿਹਾ ਕਿ 26 ਜਨਵਰੀ ਤੱਕ ਸਾਡਾ ਟੀਚਾ 500 ਤੋਂ ਵਧੇਰੇ ਮੁਹੱਲਾ ਕਲੀਨਿਕ ਬਣਾਉਣ ਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਤੋਂ ਇਲਾਵਾ ਅਸੀਂ ਗਰੰਟੀ ਦਿੱਤੀ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤਾ ਜਾਵੇਗੀ, ਅਸੀਂ ਉਸ ਦੀ ਅਸੀਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਬਣੇ ਵਿਧਾਇਕਾਂ ਦੀ ਪੈਨਸ਼ਨ ਬੰਦ ਕੀਤੀ ਹੈ। ਪਹਿਲਾਂ ਜਿੰਨੀ ਵਾਰ ਵਿਧਾਇਕ ਬਣਦੇ ਸੀ, ਪੈਨਸ਼ਨ ਮਿਲਦੀ ਸੀ।ਜਿਹੜੇ ਵਿਧਾਇਕ ਇੱਕ ਤੋਂ ਵੱਧ ਪੈਨਸ਼ਨ ਲੈਂਦੇ ਸੀ, ਉਹ ਬੰਦ ਕੀਤੀ ।
ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ 16 ਮੈਡੀਕਲ ਕਾਲਜ ਬਣਾਉਣ ਦਾ ਕਿਹਾ ਸੀ । ਜਿਨ੍ਹਾਂ ਵਿੱਚੋਂ 9 ਕਾਲਜ ਪਹਿਲਾਂ ਬਣੇ ਹੋਏ ਹਨ, ਤੇ 15 ਹੋਰ ਬਣਨ ਤੋਂ ਬਾਅਦ 25 ਹੋ ਜਾਣਗੇ। ਯੂਕਰੇਨ ਤੋਂ ਆਪਣੀ ਪੜ੍ਹਾਈ ਛੱਡ ਕੇ ਵਾਪਸ ਆਏ ਵਿਦਿਆਰਥੀਆਂ ਨੂੰ ਇਸਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਮੈਡੀਕਲ ਹੱਬ ਬਣਾਵਾਂਗੇ ।
ਵੀਡੀਓ ਲਈ ਕਲਿੱਕ ਕਰੋ -: