ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲੋਕਾਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਮਿਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰਚ,2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਸੀ । ਇਸ ਦੇ ਲਈ ਐਂਟੀ-ਕੁਰੱਪਸ਼ਨ ਨੰਬਰ ਜਾਰੀ ਕੀਤਾ ਗਿਆ ਸੀ । ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਅਫ਼ਸਰ ਜਾਂ ਅਧਿਕਾਰੀ ਸਰਕਾਰੀ ਫੀਸ ਤੋਂ ਵੱਧ ਪੈਸੇ ਮੰਗਦਾ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਜਾਂ ਉਸ ਦੀ ਸ਼ਿਕਾਇਤ ਇਸ ਨੰਬਰ ‘ਤੇ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਇਸ ਨੰਬਰ ਨੂੰ ਜਾਰੀ ਹੋਇਆਂ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚੋਂ 300 ਤੋਂ ਵੱਧ ਭ੍ਰਿਸ਼ਟਾਚਾਰੀ ਅਫ਼ਸਰਾਂ ਨੂੰ ਜੇਲ੍ਹ ਵਿੱਚ ਪਹੁੰਚਾਇਆ ਹੈ ਅਤੇ ਉਨ੍ਹਾਂ ‘ਤੇ ਕੇਸ ਚੱਲ ਰਹੇ ਹਨ । ਉਨ੍ਹਾਂ ਨੇ ਲੋਕਾਂ ਨੂੰ ਐਂਟੀ-ਕੁਰੱਪਸ਼ਨ ਨੰਬਰ ‘ਤੇ ਬਿਨ੍ਹਾਂ ਕਿਸੇ ਡਰ ਦੇ ਭ੍ਰਿਸ਼ਟਾਚਾਰੀਆਂ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਹੈ ।
ਇਹ ਵੀ ਪੜ੍ਹੋ: ਬਰਗਾੜੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਨਹੀਂ ਗ੍ਰਿਫ਼ਤਾਰ ਹੋਇਆ ਮੁੱਖ ਸਾਜ਼ਿਸ਼ਕਰਤਾ ਸੰਦੀਪ ਬਰੇਟਾ
ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਭ੍ਰਿਸ਼ਟਾਚਾਰ ਮੁਕਤ ਹੋਵੇ ਅਤੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦਾ ਇੱਕ-ਇੱਕ ਪੈਸਾ ਬਚਾਉਣਾ ਤੇ ਲੋਕਾਂ ਦੇ ਵਿਕਾਸ ‘ਤੇ ਹੀ ਲਗਾਉਣਾ ਸਾਡੀ ਸਰਕਾਰ ਦਾ ਵਾਅਦਾ ਹੈ ਅਤੇ ਗਾਰੰਟੀ ਵੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਨਿਕਲੀ ਹੋਈ ਪਾਰਟੀ ਹੈ ਅਤੇ ਅਸੀਂ ਪੰਜਾਬ ਨੂੰ ਵੀ ਭ੍ਰਿਸ਼ਟਾਚਾਰ ਮੁਕਤ ਕਰਨਾ ਚਾਹੁੰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -: