CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਹਰ ਤਰ੍ਹਾਂ ਦੀ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। CM ਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਭਵਿੱਖ ਵਿੱਚ ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ । ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਸ਼ੁਰੂ ਕੀਤਾ ਹੈ ਤੇ ਕਲੋਨੀ ਬਣਾਉਣ ਲਈ ਕਲੋਨਾਈਜ਼ਰ ਨੂੰ ਲਾਲ ਸਟੈਂਪ ਪੇਪਰ ਲੈਣਾ ਪਵੇਗਾ।
ਇਹ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ, ਜਦੋਂ ਬਿਨੈਕਾਰ ਨੂੰ ਸੀਵਰੇਜ, ਫਾ.ਇਰ, ਬਿਜਲੀ ਅਤੇ ਪ੍ਰਦੂਸ਼ਣ ਸਣੇ ਸਾਰੀਆਂ ਮਨਜ਼ੂਰੀਆਂ ਮਿਲ ਜਾਣਗੀਆਂ । ਅਜਿਹੇ ਵਿੱਚ ਲੋਕਾਂ ਨੂੰ ਭਵਿੱਖ ਵਿੱਚ ਕਿਸੇ ਮੁਸ਼ਕਿਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਹਿਲਾਂ ਨਜਾਇਜ਼ ਕਲੋਨੀਆਂ ਵਿੱਚ ਪਲਾਟ ਖਰੀਦੇ ਹੋਏ ਹਨ, ਉਨ੍ਹਾਂ ਨੂੰ ਹੁਣ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਅਜਿਹੀਆਂ ਪੁਰਾਣੀਆਂ ਕਲੋਨੀਆਂ ਲਈ NOC ਦੀ ਸ਼ਰਤ ਖ਼ਤਮ ਕੀਤੀ ਜਾ ਰਹੀ ਹੈ।
CM ਮਾਨ ਨੇ ਕਿਹਾ ਕਿ ਸਰਕਾਰ ਗੈਰ-ਕਾਨੂੰਨੀ ਕਲੋਨੀਆਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਕਈ ਚੱਕਰ ਲਗਾਉਣੇ ਪੈਂਦੇ ਹਨ, ਪਰ ਉਨ੍ਹਾਂ ਦੇ ਕੰਮ ਨਹੀਂ ਹੁੰਦੇ। ਅੱਜ ਤੋਂ ਇਸ ਵਰਤਾਰੇ ਨੂੰ ਖਤਮ ਕਰ ਦਿੱਤਾ ਗਿਆ ਹੈ । ਪਿੰਡ ਭਾਂਖਰਪੁਰ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਤਹਿਤ ਲੋਕਾਂ ਨੂੰ ਘਰ ਬੈਠੇ 45 ਸਹੂਲਤਾਂ ਮਿਲਣਗੀਆਂ। ਸਬ-ਡਵੀਜ਼ਨਾਂ ਵਿੱਚ ਰੋਜ਼ਾਨਾ ਕੈਂਪ ਲਗਾਏ ਜਾਣਗੇ।
ਵੀਡੀਓ ਲਈ ਕਲਿੱਕ ਕਰੋ –