ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (PILBS) ਦਾ ਉਦਘਾਟਨ ਕੀਤਾ। ਇਸ ਸੰਸਥਾ ਦੀ ਸਥਾਪਨਾ ਮੁਹਾਲੀ ਵਿੱਚ ਕੀਤੀ ਗਈ ਹੈ। ਇੱਥੇ ਲੀਵਰ ਨਾਲ ਸਬੰਧਤ ਬਿਮਾਰੀਆਂ ਦਾ ਬਹੁਤ ਹੀ ਆਧੁਨਿਕ ਤਕਨੀਕ ਨਾਲ ਇਲਾਜ ਕੀਤਾ ਜਾਵੇਗਾ। ਉੱਤਰੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਸੰਸਥਾਨ ਹੈ। ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੁਣ 70 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਟਾਟਾ ਸਟੀਲ ਲੁਧਿਆਣਾ ਵਿੱਚ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਲਗਾ ਰਹੀ ਹੈ। ਇਸ ਤੋਂ ਇਲਾਵਾ CM ਮਾਨ ਨੇ ਉਨ੍ਹਾਂ ਕੰਪਨੀਆਂ ਦੇ ਨਾਮ ਵੀ ਗਿਣਾਏ, ਜਿਨ੍ਹਾਂ ਨੇ ਪੰਜਾਬ ‘ਚ ਨਿਵੇਸ਼ ਕੀਤਾ। ਸਰਕਾਰ ਨੇ 2022 ਦੇ ਬਜਟ ਸੈਸ਼ਨ ਵਿੱਚ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ‘ਚ ਹੋਇਆ ਦਰਜ
ਪੀਜੀਆਈ ਚੰਡੀਗੜ੍ਹ ਦੇ ਹੈਪੇਟੋਲੋਜੀ ਵਿਭਾਗ ਦੇ ਸਾਬਕਾ ਮੁਖੀ ਪ੍ਰੋਫੈਸਰ ਵਰਿੰਦਰ ਸਿੰਘ ਨੂੰ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਸੰਸਥਾ ਵੱਲੋਂ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਮਿਲ ਰਹੀ ਹੈ। ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਦੇਖਭਾਲ, ਸਿਖਲਾਈ, ਖੋਜ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਸੂਬੇ ਵਿੱਚ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਇਸ ਤੋਂ ਬਾਅਦ ਇਸ ਦਿਸ਼ਾ ‘ਚ ਫੈਸਲਾ ਲਿਆ ਗਿਆ।