ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ । ਇਸ ਦਿਸ਼ਾ ਵਿੱਚ CM ਭਗਵੰਤ ਮਾਨ ਨੇ ਅੱਜ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਕਰੀਬ 252 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਰੰਗਲਾ ਪੰਜਾਬ ਟੀਮ ਦਾ ਹਿੱਸਾ ਬਣਨ ‘ਤੇ ਵਧਾਈ ਦਿੱਤੀ । CM ਭਗਵੰਤ ਮਾਨ ਨੇ ਵੱਖ-ਵੱਖ ਉਦਾਹਰਣਾਂ ਦੇ ਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਟੀਮ ਵਰਕ ਦੇ ਰੂਪ ਵਿੱਚ ਕੰਮ ਕਰਨ ਦੀ ਸਲਾਹ ਦਿੱਤੀ । ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੁਕਾਬਲੇ ਹੁਣ ਸਿਫਾਰਿਸ਼ ‘ਤੇ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ ਜਾਂਦੀਆਂ, ਸਿਰਫ਼ ਯੋਗਤਾ ਦੇ ਆਧਾਰ ‘ਤੇ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ।
CM ਮਾਨ ਨੇ ਕਿਹਾ ਕਿ ਅੱਜ 131 PSPCL ਦੇ ਕਲਰਕ, ਡਿਪਾਰਟਮੈਂਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿੱਚ 48 ਸਟਾਫ ਨਰਸਾਂ ਸਣੇ ਫਾਰਮੇਸੀ ਅਫਸਰ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਯੁਰਵੇਦ ਵਿਭਾਗ ਦੇ ਵੀ 33 ਕਰਮਚਾਰੀ ਹਨ, ਪਰ ਕਿਸੇ ਨੂੰ ਵੀ ਸਿਫਾਰਿਸ਼ ਦੇ ਆਧਾਰ ‘ਤੇ ਸਰਕਾਰੀ ਨੌਕਰੀ ਨਹੀਂ ਮਿਲੀ । ਉਨ੍ਹਾਂ ਨੇ ਯੋਗਤਾ ਦੇ ਆਧਾਰ ‘ਤੇ ਨੌਕਰੀ ਦੇਣ ਦੀ ਗੱਲ ਕੀਤੀ।
ਇਹ ਵੀ ਪੜ੍ਹੋ: ਕੈਨੇਡਾ ‘ਚ ਗੈਂਗ.ਸਟਰ ਕਰਨਵੀਰ ਸਿੰਘ ਦੀ ਹੱਤਿਆ, ਕਾਰ ‘ਚੋਂ ਉਤਰਦੇ ਹੀ ਹਮਲਾਵਰਾਂ ਨੇ ਕੀਤੀ ਫਾਇਰਿੰਗ
ਇਸ ਤੋਂ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਇਰਾਦਾ ਕੀਤਾ ਅਤੇ ਫਿਰ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ । ਇਸ ਇਰਾਦੇ ਵਿੱਚ ਨੌਜਵਾਨਾਂ ਦਾ ਰੁਜ਼ਗਾਰ, ਮੁਫ਼ਤ ਬਿਜਲੀ, ਸਿੱਖਿਆ ਪ੍ਰਣਾਲੀ ਅਤੇ ਸਿਹਤ ਪ੍ਰਣਾਲੀ ਸਮੇਤ ਹੋਰ ਕੰਮ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਜਦੋਂ ਇਰਾਦਾ ਕਰ ਲਿਆ ਜਾਵੇ ਤਾਂ ਵਾਅਦਾ ਪੂਰਾ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਆਉਂਦੀ।
ਦੱਸ ਦੇਈਏ ਕਿ CM ਮਾਨ ਨੇ ਕਰੀਬ ਪੰਜ ਮਹੀਨੇ ਪਹਿਲਾਂ ਵੱਖ-ਵੱਖ ਕੰਪਨੀਆਂ ਵੱਲੋਂ ਕੁੱਲ 38 ਹਜ਼ਾਰ 175 ਕਰੋੜ ਰੁਪਏ ਦੇ ਨਿਵੇਸ਼ ਦਾ ਦਾਅਵਾ ਕੀਤਾ ਸੀ। ਨਾਲ ਹੀ ਕਿਹਾ ਕਿ ਇਸ ਨਾਲ ਕੁੱਲ 2,43,248 ਲੋਕਾਂ ਨੂੰ ਰੁਜ਼ਗਾਰ ਮਿਲ ਸਕੇਗਾ । ਇਹ ਨਿਵੇਸ਼ ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਸਭ ਤੋਂ ਵੱਧ 11 ਹਜ਼ਾਰ 853 ਕਰੋੜ ਰੁਪਏ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਰਾਹੀਂ ਕੁੱਲ 1 ਲੱਖ 22 ਹਜ਼ਾਰ 225 ਪੰਜਾਬੀਆਂ ਨੂੰ ਰੁਜ਼ਗਾਰ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -: