ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੌਰੇ ‘ਤੇ ਹਨ। ਮੁੱਖ ਮੰਤਰੀ ਨੇ ਅੱਜ ਵੀਰਵਾਰ ਨੂੰ ਅਧਿਆਪਕ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ 77 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਬੈਂਸ, ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਹੋਰ ‘ਆਪ’ ਮੰਤਰੀ ਵੀ ਮੌਜੂਦ ਸਨ।
ਸਕੂਲ ਸਿੱਖਿਆ ਮੰਤਰੀ ਵੱਲੋਂ ਪ੍ਰਵਾਨ ਕੀਤੀ ਸੂਚੀ ਅਨੁਸਾਰ 55 ਅਧਿਆਪਕਾਂ ਨੂੰ ਸਟੇਟ ਐਵਾਰਡ ਦਿੱਤਾ ਗਿਆ। ਇਸ ਦੇ ਨਾਲ ਹੀ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਵੀ ਸੌਂਪੇ ਗਏ। 5 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 7 ਅਧਿਆਪਕਾਂ ਨੂੰ ਸਕੂਲਾਂ ਵਿੱਚ ਵਧੀਆ ਸਹੂਲਤਾਂ ਦੇਣ ਲਈ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ।
ਅਧਿਆਪਕਾਂ ਨੂੰ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵੀ ਦਿੱਲੀ ਦੀ ਤਰਜ਼ ’ਤੇ ਜਲਦੀ ਹੀ ਨੀਤੀ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜਿਸ ਵਿੱਚ ਹੁਣ ਅਧਿਆਪਕਾਂ ਨੂੰ ਸਿਰਫ਼ ਪੜ੍ਹਾਉਣ ਲਈ ਕਿਹਾ ਜਾਵੇਗਾ, ਜਦੋਂ ਕਿ ਉਨ੍ਹਾਂ ਨੂੰ ਬਾਕੀ ਸਾਰੇ ਕੰਮਾਂ ਤੋਂ ਰਾਹਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ- ਨੇਸ਼ਨ ਬਿਲਡਰ ਟੀਚਰਸ ਨੂੰ ਕਿਹਾ ਜਾਂਦਾ ਹੈ, ਕੌਮ ਦੇ ਨਿਰਮਾਤਾ। ਮੈਂ ਖੁਦ ਇੱਕ ਅਧਿਆਪਕ ਦਾ ਪੁੱਤਰ ਹਾਂ। ਮੈਂ ਆਪਣੇ ਪਿਤਾ ਨੂੰ ਦੇਖਦਾ ਰਿਹਾ ਹਾਂ। ਮੈਂ ਉਸ ਸਕੂਲ ਵਿੱਚ ਪੜ੍ਹਦਾ ਸੀ ਜਿੱਥੇ ਉਹ ਪੜ੍ਹਾਉਂਦੇ ਸੀ। ਜੋ ਚੀਜ਼ਾਂ ਮੈਂ ਸਕੂਲ ਵਿੱਚ ਸਿੱਖੀਆਂ ਉਹ ਅੱਜ ਮੇਰੇ ਲਈ ਲਾਭਦਾਇਕ ਹਨ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਨੇ ਦਿੱਲੀ ‘ਚ ਪਾਲਿਸੀ ਲਾਗੂ ਕੀਤੀ ਸੀ, ਜਲਦ ਹੀ ਪੰਜਾਬ ‘ਚ ਵੀ ਲਿਆ ਰਹੇ ਹਾਂ।
ਇਹ ਵੀ ਪੜ੍ਹੋ : ਇਨ੍ਹਾਂ 5 ਭਾਰਤੀ ਕ੍ਰਿਕਟਰਾਂ ਨੇ ਭਰਿਆ ਸਭ ਤੋਂ ਜ਼ਿਆਦਾ ਟੈਕਸ, ਕੋਹਲੀ ਨੰਬਰ 1 ‘ਤੇ, ਪੜ੍ਹੋ ਪੂਰੀ ਲਿਸਟ
CM ਮਾਨ ਨੇ ਕਿਹਾ ਕਿ- ਹਰ ਕੰਮ ਵਿੱਚ ਅਧਿਆਪਕ ਦੀ ਡਿਊਟੀ ਲੱਗਦੀ ਹੈ। ਵੋਟਾਂ ਤਿਆਰ ਕਰਨ, ਵੋਟਾਂ ਪਵਾਉਣ ਲਈ ਅਧਿਆਪਕਾਂ ਦੀ ਵਰਤੋਂ ਕੀਤੀ ਜਾਂਦੀ ਸੀ। ਕੋਰੋਨਾ ਵਿੱਚ ਵੀ ਅਧਿਆਪਕਾਂ ਤੋਂ ਕੰਮ ਲਿਆ ਗਿਆ। ਪਰ ਹੁਣ ਅਧਿਆਪਕ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਗੇ। ਜਲਦੀ ਹੀ ਇਸ ਨੂੰ ਪੰਜਾਬ ਵਿੱਚ ਵੀ ਲਾਗੂ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: