CM ਭਗਵੰਤ ਮਾਨ ਵੀਰਵਾਰ ਨੂੰ ਮੋਹਾਲੀ ਦੇ ਨਿਊ ਨਿਊ ਚੰਡੀਗੜ੍ਹ ਸਥਿਤ ਮੁੱਲਾਂਪੁਰ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ IPD ਦਾ ਉਦਘਾਟਨ ਕਰਨਗੇ। ਇਸ ਦੇ ਲਈ ਉਹ ਹਸਪਤਾਲ ਪਹੁੰਚਣਗੇ । ਪੰਜਾਬ ਸਰਕਾਰ ਅਨੁਸਾਰ ਉਹ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯਤਨਸ਼ੀਲ ਹਨ।
ਗੌਰਤਲਬ ਹੈ ਕਿ 10 ਮਹੀਨੇ ਪਹਿਲਾਂ ਅਗਸਤ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਪੀਐਮ ਮੋਦੀ ਨੇ ਇਸ ਹਸਪਤਾਲ ਨੂੰ ਦੇਸ਼ ਦੀਆਂ ਸਿਹਤ ਸਹੂਲਤਾਂ ਵਿੱਚ ਸੁਧਾਰ ਦਾ ਪ੍ਰਤੀਬਿੰਬ ਦੱਸਿਆ ਸੀ। ਪੰਜਾਬ ਅਤੇ ਹਰਿਆਣਾ ਸਮੇਤ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਇਸ ਕੇਂਦਰ ਦਾ ਲਾਭ ਮਿਲੇਗਾ।
ਇਹ ਵੀ ਪੜ੍ਹੋ: ਕੈਨੇਡਾ ‘ਚ ਗੈਂਗ.ਸਟਰ ਕਰਨਵੀਰ ਸਿੰਘ ਦੀ ਹੱਤਿਆ, ਕਾਰ ‘ਚੋਂ ਉਤਰਦੇ ਹੀ ਹਮਲਾਵਰਾਂ ਨੇ ਕੀਤੀ ਫਾਇਰਿੰਗ
ਦੱਸ ਦੇਈਏ ਕਿ 600 ਕਰੋੜ ਦੀ ਲਾਗਤ ਨਾਲ ਬਣੇ ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਮਰੱਥਾ 300 ਬੈੱਡਾਂ ਦੀ ਹੈ । ਇਸ ਵਿੱਚ ਸਰਜੀਕਲ ਓਕੋਲੋਜੀ, ਮੈਡੀਕਲ ਓਕੋਲੋਜੀ, ਰੇਡੀਏਸ਼ਨ ਓਕੋਲੋਜੀ, ਪ੍ਰੀਵੈਨਟਿਵ ਓਕੋਲੋਜੀ, ਐਨਸਥੀਸੀਆ ਦੀ OPD ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ । ਇਸ ਤੋਂ ਇਲਾਵਾ MRI, CT, ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ ਆਦਿ ਵਰਗੀਆਂ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ । ਸੈਂਟਰ ਵਿੱਚ ਬਾਇਓਪਸੀ ਅਤੇ ਸੁਪਰਫਿਸ਼ੀਅਲ ਸਰਜਰੀ ਦੇ ਲਈ ਕੀਮੋਥੈਰੇਪੀ ਤੇ ਮਾਮੂਲੀ OT ਦੇ ਲਈ ਡੇਅ ਕੇਅਰ ਦੀ ਸਹੂਲਤ ਵੀ ਹੈ। ਇਸ ਨਾਲ ਪੰਜਾਬ ਸਮੇਤ ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਕੈਂਸਰ ਦਾ ਇਲਾਜ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -: