ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਲੌਰ ‘ਚ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਨਕੋਦਰ ਪਹੁੰਚੇ। ਇੱਥੇ ਉਨ੍ਹਾਂ ਨੇ ਜੱਚਾ-ਬੱਚਾ ਦੇਖਭਾਲ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹੇ। CM ਮਾਨ ਕੇਂਦਰ ਦੇ ਅੰਦਰ ਪੁੱਜੇ ਅਤੇ ਡਾਕਟਰਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮਰੀਜ਼ਾਂ ਨੂੰ ਵੀ ਮਿਲੇ। ਇਸ ਦੌਰਾਨ CM ਮਾਨ ਨੇ ਬੱਚਿਆਂ ਨੂੰ ਬੂੰਦਾਂ ਵੀ ਪਿਲਾਈਆਂ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (ਪੀਪੀਏ) ਪਹੁੰਚੇ ਅਤੇ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ। ਇਸ ਦੌਰਾਨ CM ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੁੱਲ 410 ਹਾਈਟੈੱਕ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਥਾਣਿਆਂ ਦੇ SHO ਨੂੰ 315 ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ 274 ਮਹਿੰਦਰਾ ਸਕਾਰਪੀਓ ਅਤੇ 41 ਇਸ਼ੂ ਹਾਈ ਲੈਂਡਰ ਸ਼ਾਮਲ ਹਨ। ਨਾਲ ਹੀ ਔਰਤਾਂ ਦੀ ਸੁਰੱਖਿਆ ਲਈ 71 ਕਿਆ ਕੇਰੇਂਸ ਅਤੇ 24 ਟਾਟਾ ਟਿਆਗੋ ਈਵੀ ਵੀ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਸਮਰਾਲਾ : ਜ਼ਮੀਨੀ ਵਿ.ਵਾਦ ਨੇ ਰਿਸ਼ਤੇ ਕੀਤੇ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਦਾ ਕੀਤਾ ਕ.ਤ.ਲ
CM ਮਾਨ ਨੇ ਕਿਹਾ ਕਿ ਰਾਜ ਦੀਆਂ ਸੜਕਾਂ ‘ਤੇ ਸੁਰੱਖਿਆ ਲਈ ਸੜਕ ਸੁਰੱਖਿਆ ਬਲ (SSF) ਦੀ ਸ਼ੁਰੂਆਤ ਕੀਤੀ ਗਈ ਸੀ। SSF ਦੇ ਸ਼ੁਰੂ ਹੋਣ ਨਾਲ ਥਾਣਾ ਇੰਚਾਰਜ ਦਾ ਭਾਰ ਵੀ ਘਟ ਗਿਆ ਹੈ। ਕਿਉਂਕਿ ਸੜਕ ਸੁਰੱਖਿਆ ਬਲ ਨੂੰ ਇਸ ਪੈਰਾਮੀਟਰ ‘ਤੇ ਕੰਮ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਦਿਨ ਵਿੱਚ ਹੀ ਸੜਕ ਹਾਦਸਿਆਂ ਕਾਰਨ 18 ਮੌਤਾਂ ਹੋਈਆਂ ਸਨ। ਮਤਲਬ ਇੱਕ ਮਹੀਨੇ ਵਿੱਚ 500 ਤੋਂ ਵੱਧ ਮੌਤਾਂ।
ਪੰਜਾਬ ਦੇ ਮੁੱਖ ਮੰਤਰੀ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ।ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ‘ਤੇ ਅਸੀਂ ਥਾਣਿਆਂ ਨੂੰ ਮਜ਼ਬੂਤ ਕਰਨ ‘ਚ ਲੱਗੇ ਹੋਏ ਹਾਂ। ਥਾਣਿਆਂ ਵਿੱਚ ਨਵੀਆਂ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਡੀਜੀਪੀ ਯਾਦਵ ਨੇ ਦੱਸਿਆ ਕਿ ਅਗਲੇ ਸਾਲ 800 ਤੋਂ ਵੱਧ ਹੋਰ ਵਾਹਨ ਸਾਡੇ ਕੋਲ ਆ ਰਹੇ ਹਨ। ਜੋ ਪੰਜਾਬ ਦੀ ਸੁਰੱਖਿਆ ‘ਚ ਤਾਇਨਾਤ ਹੋਣਗੇ।