ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿਚ ਆਈ ਹੈ ਉਦੋਂ ਤੋਂ ਲਗਾਤਾਰ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾੜੀਆਂ ਸੜਕਾਂ ਬਣਾਉਣ ਵਾਲੇ ਠੇਕੇਦਾਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ । ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਸੜਕ ਬਣਾਉਣ ਲਈ ਮਾੜੇ ਮੈਟੀਰੀਅਲ ਦੀ ਵਰਤੋਂ ਕਰੇਗਾ ਤਾਂ ਉਸ ਨੂੰ ਉਸਦੀਆਂ ਪੁਰਾਣੀਆਂ ਬਣਾਈਆਂ ਸੜਕਾਂ ਲਈ ਵੀ ਜ਼ੁਰਮਾਨਾ ਲਗਾਇਆ ਜਾਵੇਗਾ ।
ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਸਬੰਧੀ ਦਿੱਤੀ ਗਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਸੜਕ ਬਣਾਉਣ ਲਈ ਮਾੜਾ ਮੈਟੀਰੀਅਲ ਵਰਤੇਗਾ, ਉਸਨੂੰ ਉਸਦੀਆਂ ਪੁਰਾਣੀਆਂ ਬਣਾਈਆਂ ਸੜਕਾਂ ਲਈ ਵੀ ਜ਼ੁਰਮਾਨਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ: ‘ਆਪ’ ਸਰਕਾਰ ਅੱਜ ਕਰੇਗੀ ਵੱਡਾ ਐਲਾਨ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ
ਦੱਸ ਦੇਈਏ ਕਿ ਅੱਜ ਮਾਨ ਸਰਕਾਰ ਇੰਡਸਟਰੀ ਸੈਕਟਰ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ, ਜਿਸ ਦਾ ਐਲਾਨ ਮੁੱਖ ਮੰਤਰੀ ਮਾਨ ਵੱਲੋਂ ਖੁਦ ਕੀਤਾ ਜਾਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਸੀਂ ਇਤਿਹਾਸਕ ਫੈਸਲਾ ਲੈਣ ਜਾ ਰਹੇ ਹਾਂ ਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ ।
ਵੀਡੀਓ ਲਈ ਕਲਿੱਕ ਕਰੋ -: