ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਮਾਲ ਵਿਭਾਗ ਵਿੱਚ ਸ਼ਾਮਲ ਹੋਏ 855 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ । ਇਸ ਮੌਕੇ CM ਮਾਨ ਨੇ ਨਵੇਂ ਬਣੇ ਪਟਵਾਰੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਭਰਤੀ ਕੀਤੇ ਗਏ ਨਵੇਂ ਪਟਵਾਰੀ 3 ਮਹੀਨਿਆਂ ਬਾਅਦ ਫੀਲਡ ਵਿੱਚ ਕੰਮ ਕਰਦੇ ਦਿਖਾਈ ਦੇਣਗੇ । ਇਸ ਮੌਕੇ ਉਨ੍ਹਾਂ ਵੱਲੋਂ ਪਟਵਾਰੀਆਂ ਦੀ ਭਰਤੀ ਨੂੰ ਲੈ ਕੇ ਇੱਕ ਵੱਡਾ ਐਲਾਨ ਵੀ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ 700 ਤੋਂ ਵੱਧ ਹੋਰ ਪਟਵਾਰੀ ਭਰਤੀ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂ ਵੀ ਘਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਜਿਹੜੇ ਨਵੇਂ ਪਟਵਾਰੀ ਭਰਤੀ ਕੀਤੇ ਜਾਣਗੇ, ਉਨ੍ਹਾਂ ਦੀ ਟ੍ਰੇਨਿੰਗ ਦਾ ਸਮਾਂ ਡੇਢ ਸਾਲ ਤੋਂ ਘਟਾ ਕੇ ਇੱਕ ਸਾਲ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਜਲਦ ਹੀ ਕੰਮ ‘ਤੇ ਲੱਗ ਸਕਣ ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ ‘ਤੇ ਲਾਈ ਮੋਹਰ
ਇਸ ਤੋਂ ਅੱਗੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਭਰਤੀ ਪਟਵਾਰੀ ਪੰਜਾਬ ਵਾਸਤੇ ਈਮਾਨਦਾਰੀ ਨਾਲ ਕੰਮ ਕਰਨਗੇ ਕਿਉਂਕਿ ਪਟਵਾਰੀ ਦਾ ਸਬੰਧ ਜ਼ਮੀਨ ਨਾਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਬਹੁਤ ਤਰੱਕੀ ਕਰਨਗੇ ਅਤੇ ਪੂਰੇ ਪੰਜਾਬ ਨੂੰ ਤੁਹਾਡੇ ‘ਤੇ ਮਾਣ ਹੋਵੇਗਾ ।
ਵੀਡੀਓ ਲਈ ਕਲਿੱਕ ਕਰੋ -: