ਮਾਨ ਸਰਕਾਰ ਵੱਲੋਂ ਵੀਆਈਪੀ ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਫ਼ੈਸਲਾ ਲਿਆ ਹੈ । ਇਸ ਤਹਿਤ ਮੰਤਰੀ ਹੁਣ ਮਹਿੰਗੇ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ਵਿੱਚ ਠਹਿਰਣਗੇ। ਇਹ ਗੈਸਟ ਹਾਊਸ ਮੰਤਰੀਆਂ ਤੇ ਅਫਸਰਾਂ ਦੇ ਠਹਿਰਣ ਲਈ ਹੀ ਬਣਾਏ ਗਏ ਸੀ ਪਰ ਪਿਛਲੇ ਕਈ ਦਹਾਕਿਆਂ ਤੋਂ ਮੰਤਰੀਆਂ ਤੇ ਅਫਸਰ ਪ੍ਰਾਈਵੇਟ ਹੋਟਲਾਂ ਵਿੱਚ ਠਹਿਰਦੇ ਹਨ ,ਜਿਸ ਨਾਲ ਸਰਕਾਰੀ ਖਜ਼ਾਨੇ ਉੱਪਰ ਕਾਫੀ ਬੋਝ ਪੈਂਦਾ ਹੈ ।
ਦਰਅਸਲ, CM ਮਾਨ ਨੇ ਸਾਰੇ ਵਜ਼ੀਰਾਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜਦੋਂ ਵੀ ਕੋਈ ਵਜ਼ੀਰ ਫ਼ੀਲਡ ਵਿੱਚ ਜਾਵੇ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ਵਿੱਚ ਹੀ ਠਹਿਰੇ । CM ਮਾਨ ਵੱਲੋਂ ਕੈਬਨਿਟ ਵਜ਼ੀਰਾਂ ਨੂੰ ਪੰਜ ਤਾਰਾ ਹੋਟਲਾਂ ਵਿੱਚ ਠਹਿਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਦਫ਼ਤਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਜਾਣਗੇ । ਮੁੱਖ ਮੰਤਰੀ ਦਫ਼ਤਰ ਨੇ ਸਾਰੇ ਸਰਕਟ ਹਾਊਸਾਂ ਤੇ ਸਰਕਾਰੀ ਗੈਸਟ ਹਾਊਸਾਂ ਨੂੰ ਸੁਰਜੀਤ ਕਰਨ ਦੀ ਵਿਉਂਤਬੰਦੀ ਕੀਤੀ ਹੈ । ਸਾਰੇ ਵਿਭਾਗਾਂ ਤੋਂ ਰੈਸਟ ਹਾਊਸਾਂ ਦੇ ਵੇਰਵੇ ਵੀ ਹਾਸਲ ਕਰ ਲਏ ਗਏ ਹਨ। ਹੁਣ ਖੰਡਰ ਬਣ ਰਹੇ ਰੈਸਟ ਹਾਊਸਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇਗਾ । ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਸਰਕਾਰੀ ਕੰਮਕਾਰ ਸਰਕਟ ਹਾਊਸਾਂ ਵਿੱਚੋਂ ਕਰਨ ਵਾਸਤੇ ਕਿਹਾ ਗਿਆ ਹੈ। ਨਵੀਂ ਯੋਜਨਾਬੰਦੀ ਵਿੱਚ ਰੈਸਟ ਹਾਊਸਾਂ ਨੂੰ ਆਮ ਲੋਕਾਂ ਲਈ ਵੀ ਖੋਲ੍ਹਿਆ ਜਾਣਾ ਹੈ ਤਾਂ ਜੋ ਉਹ ਵੀ ਬੁਕਿੰਗ ਕਰਾ ਸਕਣ। ਸੂਤਰਾਂ ਅਨੁਸਾਰ ਕੈਬਨਿਟ ਮੰਤਰੀਆਂ ਨੂੰ ਸਰਕਟ ਹਾਊਸਾਂ ਦਾ ਗੇੜਾ ਰੱਖਣ ਲਈ ਕਿਹਾ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -: