ਪੂਰੇ ਦੇਸ਼ ਵਿੱਚ ਅੱਜ ਮਹਾ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਤਿਉਹਾਰ ਦੇ ਮੌਕੇ ਮੰਦਿਰਾਂ ਵਿੱਚ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬੀਆਂ ਨੂੰ ਮਹਾ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ।
CM Bhagwant mann paid obeisance
ਦਰਅਸਲ, ਅੱਜ ਮਹਾ ਸ਼ਿਵਰਾਤਰੀ ਦੇ ਮੌਕੇ CM ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮੋਹਾਲੀ ਦੇ ਫੇਜ਼-11 ਦੇ ਸ਼ਿਵ ਮੰਦਿਰ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਸ਼ਿਵਲਿੰਗ ‘ਤੇ ਜਲ ਚੜ੍ਹਾਇਆ ਅਤੇ ਪੂਜਾ-ਅਰਚਨਾ ਕੀਤੀ। ਇਸ ਸਬੰਧੀ CM ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ।

CM Bhagwant mann paid obeisance
CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਦੇ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ…ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ…ਮਹਾਸ਼ਿਵਰਾਤਰੀ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ…।”
ਵੀਡੀਓ ਲਈ ਕਲਿੱਕ ਕਰੋ -:
























