ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ । ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਇਸ ਸਬੰਧੀ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।
ਇਸ ਸਬੰਧੀ CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਮੰਡੀਆਂ ‘ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ…ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ…ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ…ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ…ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ…।”
ਵੀਡੀਓ ਲਈ ਕਲਿੱਕ ਕਰੋ -: