ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ CM ਭਗਵੰਤ ਮਾਨ ਨੇ ਖੁਦ ਦਿੱਤੀ । ਉਸ ਤੋਂ ਬਾਅਦ ਹੁਣ CM ਭਗਵੰਤ ਮਾਨ ਨੇ ਆਪਣੀ ਨਵਜੰਮੀ ਧੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਧੀ ਦੇ ਜਨਮ ਦੀ ਜਾਣਕਾਰੀ ਦਿੰਦਿਆਂ CM ਮਾਨ ਨੇ ਲਿਖਿਆ ਕਿ “ਵਾਹਿਗੁਰੂ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ।” ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ‘ਤੋਂ ਹੀ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

CM Bhagwant mann shares
ਦੱਸ ਦੇਈਏ ਕਿ CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।
ਵੀਡੀਓ ਲਈ ਕਲਿੱਕ ਕਰੋ -:
























