CM ਭਗਵੰਤ ਮਾਨ ਨੇ ਓਲੰਪਿਕ ਲਈ ਪੈਰਿਸ ਪਹੁੰਚੀ ਭਾਰਤੀ ਹਾਕੀ ਟੀਮ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਪੈਰਿਸ ਨਾ ਜਾ ਸਕਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ । CM ਮਾਨ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। CM ਮਾਨ ਨੇ ਕਿਹਾ ਕਿ ਅਗਲੇ ਮੁਕਾਬਲੇ ਦੇਖਣ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਮੈਂ ਪੈਰਿਸ ਆਉਣਾ ਚਾਹੁੰਦਾ ਸੀ ਪਰ ਕੇਂਦਰ ਨੇ ਇਜਾਜ਼ਤ ਨਹੀਂ ਦਿੱਤੀ, ਮੈਂ ਦਿਲੋਂ ਤੁਹਾਡੇ ਨਾਲ ਹਾਂ।
CM ਭਗਵੰਤ ਮਾਨ ਨੇ ਉਨ੍ਹਾਂ ਨਾਲ ਪਿਛਲੇ 5 ਮੈਚਾਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਓਲੰਪਿਕ ਵਿੱਚ ਤੁਹਾਡਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ। ਇੱਕ ਦੋ ਵਾਰ ਅਜਿਹਾ ਹੋਇਆ ਕਿ ਅਭਿਸ਼ੇਕ ਅਤੇ ਤੁਸੀਂ ਗਲਤ ਸਮੇਂ ‘ਤੇ ਬਾਹਰ ਬੈਠੇ ਸੀ। ਦੋ ਪੈਨਲਟੀ ਕਾਰਨਰ ਤੁਹਾਡੇ ਬਿਨਾਂ ਲੈਣੇ ਪਏ ਪਰ ਬਹੁਤ ਵਧੀਆ ਗੱਲ ਇਹ ਹੈ ਕਿ 52 ਸਾਲਾਂ ਬਾਅਦ ਜਰਮਨੀ ਨੂੰ ਓਲੰਪਿਕ ਵਿਚ ਹਰਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਵੀ ਤੁਹਾਡਾ ਹੌਂਸਲਾ ਵਧਾਉਣ ਆਉਣਾ ਸੀ ਪਰ ਮੈਨੂੰ ਆਉਣ ਨਹੀਂ ਦਿੱਤਾ ਗਿਆ। ਸਿਆਸੀ ਕਲੀਅਰੈਂਸ ਨਹੀਂ ਦਿੱਤੀ। ਅੱਜ ਰਾਤ ਨੂੰ ਆਉਣਾ ਸੀ ਤਾਂ ਜੋ ਕੱਲ੍ਹ ਵਾਲੇ ਕੁਆਰਟਰ ਫਾਈਨਲ ਮੈਚ ਦੇਖ ਸਕਦੇ ਪਰ ਸਾਨੂ ਆਉਣ ਲਈ ਇਜਾਜ਼ਤ ਨਹੀਂ ਦਿੱਤੀ ਗਈ । ਲਿਹਾਜ਼ਾ ਮੈਂ ਪਹੁੰਚ ਨਹੀਂ ਸਕਦਾ ਪਰ ਫਿਰ ਵੀ ਅਸੀਂ ਤੁਹਾਡੇ ਨਾਲ ਹਾਂ, ਇਕ ਇਕ ਮਿੰਟ ਇਕ ਇਕ ਪਲ ਦੀ ਖੇਡ ਅਸੀਂ ਲਾਈਵ ਦੇਖ ਰਹੇ ਹਾਂ। ਕੱਲ੍ਹ ਵਾਲੇ ਕੁਆਰਟਰ ਫਾਈਨਲ ਮੈਚ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।
ਇਹ ਵੀ ਪੜ੍ਹੋ: ਵਿਆਹੁਤਾ ਗਰਭਵਤੀ ਮਹਿਲਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, 10 ਮਹੀਨੇ ਪਹਿਲਾ ਹੀ ਹੋਇਆ ਸੀ ਵਿਆਹ
ਇਸ ਤੋਂ ਇਲਾਵਾ CM ਮਾਨ ਨੇ ਖੇਡ ਦੇ ਕੁਝ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਹਰਮਨਪ੍ਰੀਤ ਨੂੰ ਸਲਾਹ ਦਿੱਤੀ ਕਿ ਉਹ ਟੀਮ ਦੇ ਸੈਂਟਰ ਵਿੱਚ ਰਹਿੰਦੀਆਂ ਉਨ੍ਹਾਂ ਥਾਵਾਂ ਵੱਲ ਧਿਆਨ ਦੇਣ, ਜਿੱਥੋਂ ਹਾਲ ਹੀ ਦੇ ਮੈਚ ਦੌਰਾਨ ਆਸਟ੍ਰੇਲੀਆਈ ਟੀਮ ਵੱਲੋਂ ਵੱਧ ਪਾਸ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਮਗਰੋਂ ਆਸਟ੍ਰੇਲੀਆਈ ਟੀਮ ਨੂੰ ਹਰਾਇਆ। CM ਮਾਨ ਨੇ ਸਾਰੇ ਖਿਡਾਰੀਆਂ ਵੱਲੋਂ ਦਿਖਾਈ ਜਾ ਰਹੀ ਸ਼ਾਨਦਾਰ ਖੇਡ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੂਰੇ ਦੇਸ਼ ਨੂੰ ਉਨ੍ਹਾਂ ‘ਤੇ ਮਾਣ ਹੈ ।
ਵੀਡੀਓ ਲਈ ਕਲਿੱਕ ਕਰੋ -: