ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚਣਗੇ । ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਹੈ । ਇਹ ਪ੍ਰੋਗਰਾਮ ਹਾਈ ਕੋਰਟ ਦੇ ਨਿਊ ਬਾਰ ਕੰਪਲੈਕਸ ਵਿੱਚ ਦੁਪਹਿਰ 1 ਵਜੇ ਹੋਵੇਗਾ । ਇਸ ਸਮਾਗਮ ਵਿੱਚ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀਸ਼ੰਕਰ ਝਾਅ ਵੀ ਸ਼ਾਮਿਲ ਹੋਣਗੇ।
ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਰਸਮੀ ਤੌਰ ’ਤੇ ਹਾਈ ਕੋਰਟ ਵਿੱਚ ਵਕੀਲਾਂ ਨਾਲ ਮੁਲਾਕਾਤ ਕਰਨਗੇ । ਉਹ ਵਕੀਲਾਂ ਵਿਚਾਲੇ ਕੁਝ ਸਮਾਂ ਬਿਤਾਉਣਗੇ । ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਕੱਤਰ ਵਿਸ਼ਾਲ ਅਗਰਵਾਲ ਨੇ ਦੱਸਿਆ ਕਿ ਭਗਵੰਤ ਮਾਨ ਇਸ ਦੌਰਾਨ ਹਾਈ ਕੋਰਟ ਬਾਰ ਲਈ ਕੋਈ ਵੀ ਵਿੱਤੀ ਮਦਦ ਦਾ ਐਲਾਨ ਵੀ ਕਰ ਸਕਦੇ ਹਨ ।
ਦੱਸ ਦੇਈਏ ਕਿ ਹਾਈ ਕੋਰਟ ਬਾਰ ਐਸੋਸੀਏਸ਼ਨ ਪਹਿਲਾਂ ਵੀ ਇਸ ਤਰ੍ਹਾਂ ਮੁੱਖ ਮੰਤਰੀਆਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਂਦਾ ਰਿਹਾ ਹੈ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਸਾਲ ਦਸੰਬਰ ਵਿੱਚ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਵਿਕਾਸ ਲਈ 2.5 ਕਰੋੜ ਰੁਪਏ ਮਨਜ਼ੂਰ ਕੀਤੇ ਸਨ । ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਸੰਤੋਖ ਵਿੰਦਰ ਸਿੰਘ ਗਰੇਵਾਲ (ਨਾਭਾ) ਹਨ।
ਵੀਡੀਓ ਲਈ ਕਲਿੱਕ ਕਰੋ -: