ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ । ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ ਗਏ ਹਨ ।ਇੱਕ ਦਿਨ ਵਿੱਚ ਇੰਨੇ ਇੰਤਕਾਲ ਦਰਜ ਕਰਨ ਦਾ ਇਹ ਨਵਾਂ ਰਿਕਾਰਡ ਹੈ । ਪ੍ਰਾਪਤ ਹੋਈ ਰਿਪੋਰਟ ਅਨੁਸਾਰ ਸਭ ਤੋਂ ਜ਼ਿਆਦਾ 6265 ਇੰਤਕਾਲ ਲੁਧਿਆਣਾ ਜ਼ਿਲ੍ਹੇ ਵਿੱਚ ਦਰਜ ਕੀਤੇ ਗਏ। ਇਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹਾ ਦੂਜੇ ਸਥਾਨ ‘ਤੇ ਰਿਹਾ ਜਿੱਥੇ 2806 ਇੰਤਕਾਲ ਹੋਏ ।
ਇਸ ਸਬੰਧੀ ਹੁਣ CM ਭਗਵੰਤ ਮਾਨ ਵੱਲੋਂ ਵੀ ਇੱਕ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਲਿਖਿਆ,”ਬੀਤੇ ਦਿਨੀਂ ਪੰਜਾਬ ‘ਚ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਤਹਿਸੀਲਾਂ ਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਜਿੱਥੇ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਹ ਇੱਕ ਚੰਗੀ ਪਹਿਲ ਹੈ ਤੇ ਅਸੀਂ ਲੋਕਾਂ ਨੂੰ ਸਹੂਲਤ ਦੇਣ ਲਈ ਲਗਾਤਾਰ ਅਜਿਹੇ ਉਪਰਾਲੇ ਕਰਾਂਗੇ। ਅਸੀਂ ਦੋਬਾਰਾ 15 ਜਨਵਰੀ ਨੂੰ ਇਹ ਕੈਂਪ ਲਾਵਾਂਗੇ।”
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”