ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ ਹੀ ਸ਼ੁਰੂ ਹੋਵੇਗਾ। 3 ਮਾਰਚ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਗਿਆ ਹੈ । ਇਸ ਸਬੰਧੀ CM ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ, ” ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਸੁਪਰੀਮ ਕੋਰਟ ਦੇ ਇਤਿਹਾਸਕ ਫ਼ੈਸਲੇ ਦਾ ਧੰਨਵਾਦ…ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ ਵਿਧਾਨ ਸਭਾ ਦਾ ਸੈਸ਼ਨ ਬਿਨ੍ਹਾਂ ਕਿਸੇ ਰੋਕ-ਟੋਕ ਤੋਂ ਚੱਲੇਗਾ।”
ਇਹ ਵੀ ਪੜ੍ਹੋ: ਅੰਬਾਨੀ ਪਰਿਵਾਰ ਨੂੰ ਵਿਦੇਸ਼ ਤੱਕ Z+ ਸਕਿਓਰਿਟੀ, ਸੁਪਰੀਮ ਕੋਰਟ ਨੇ ਕਿਹਾ-‘ਖਰਚ ਖੁਦ ਦੇਣਾ ਹੋਵੇਗਾ’
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 3 ਮਾਰਚ ਨੂੰ ਬਜਟ ਸੈਸ਼ਨ ਸੱਦਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਇਸ ਦੇ ਖ਼ਿਲਾਫ਼ ਸੂਬਾ ਸਰਕਾਰ ਵੱਲੋਂ ਸੁਪਰੀਮ ਕਰੋਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: