CM ਭਗਵੰਤ ਮਾਨ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਵੀਰਵਾਰ ਨੂੰ ਖ਼ੁਦ ਅਬੋਹਰ ਦੀ ਨਵੀਂ ਦਾਣਾ ਮੰਡੀ ਪਹੁੰਚ ਰਹੇ ਹਨ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦ ਦਿਨ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ।
CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ। ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ ਹੋ ਰਿਹਾ ਹੈ। ਅੱਜ ਅਬੋਹਰ ਵਿੱਚ ਮੈਂ ਖੁਦ ਨੁਕਸਾਨ ਦੀ ਰਕਮ ਜਾਰੀ ਕਰਾਂਗਾ। ਖਰਾਬ ਫਸਲ ਅਜੇ ਖੇਤ ‘ਚ ਡਿੱਗੀ ਪਈ ਐ ਪਰ ਖ਼ਰਾਬੇ ਦਾ ਪੈਸਾ ਖਾਤੇ ‘ਚ ਪੈਣਾ ਸ਼ੁਰੂ।”
ਇਹ ਵੀ ਪੜ੍ਹੋ: ਫਿਰੋਜ਼ਪੁਰ ਸੈਕਟਰ ‘ਚ ਪਾਕਿ ਡਰੋਨ ਦੀ ਦਸਤਕ, BSF ਨੇ ਕੀਤਾ ਢੇਰ, ਹੈਰੋਇਨ ਦੇ 4 ਪੈਕਟ ਬਰਾਮਦ
ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ਵਿੱਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ਵਿੱਚ ਜੋ ਕੱਟ ਲਾਇਆ ਗਿਆ ਹੈ, ਉਸ ਦਾ ਖਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅਸੀਂ ਹਰ ਮੁਸ਼ਕਲ ਸਮੇਂ ਵਿੱਚ ਨਾਲ ਖੜ੍ਹੇ ਹਾਂ।
ਵੀਡੀਓ ਲਈ ਕਲਿੱਕ ਕਰੋ -: