ਪੰਜਾਬ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ ਉਦੋਂ ਤੋਂ ਲਗਾਤਾਰ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਕਿਸਾਨਾਂ ਲਈ ਵੱਡਾ ਐਲਾਨ ਕਰ ਸਕਦੇ ਹਨ। ਇਸ ਸਬੰਧੀ CM ਮਾਨ ਨੇ ਟਵੀਟ ਕਰ ਕੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ।
CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਤੇ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਸਾਂਝੇ ਕਰਾਂਗਾ।”
ਇਹ ਵੀ ਪੜ੍ਹੋ: ਜਲੰਧਰ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਧੂਰੀ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪੂਸਾ-144 ਦੀ ਬਜਾਏ ਪੀਆਰ-126/127/129 ਬੀਜਣ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੂਸਾ ਦੀ ਫ਼ਸਲ 152 ਦਿਨਾਂ ਵਿੱਚ ਪੱਕ ਜਾਂਦੀ ਹੈ, ਜਦੋਂ ਕਿ ਪੀਆਰ-126 ਆਪਣੇ ਤਣੇ ਸਮੇਤ ਸਿਰਫ਼ 93 ਦਿਨਾਂ ਵਿੱਚ ਪੱਕ ਜਾਂਦੀ ਹੈ। ਇਸ ਦੇ ਨਾਲ ਹੀ ਪਰਾਲੀ ਘੱਟ ਰਹਿੰਦੀ ਹੈ ਅਤੇ 2 ਮਹੀਨਿਆਂ ਦਾ ਸਮਾਂ ਵੀ ਬਚਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਮਹੀਨਿਆਂ ਵਿੱਚ ਪਾਣੀ ਅਤੇ ਬਿਜਲੀ ਦੋਵਾਂ ਦੀ ਬੱਚਤ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: