ਪੰਜਾਬ ਵਿੱਚ ਲਗਾਤਾਰ ਪਏ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ ਹਾਲ ਹੈ । ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਰਾਹਤ ਦੇਣ ਵਾਲਾ ਟਵੀਟ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ।
CM ਮਨ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਜ਼ਿਆਦਾ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ। ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹਨ। ਉਮੀਦ ਹੈ ਕਿ ਪੰਜਾਬ ਵਿੱਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ। ਕਿਸੇ ਵੀ ਕਿਸਮ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ ।
ਵੀਡੀਓ ਲਈ ਕਲਿੱਕ ਕਰੋ -: