ਪੰਜਾਬ ਵਿੱਚ ਹੜ੍ਹਾਂ ਕਾਰਨ ਹਾਲਾਤ ਨਾਜ਼ੁਕ ਬਣੇ ਹੋਏ ਹਨ। ਜਿਸ ਨੂੰ ਲੈ ਕੇ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮਚ ਚੁੱਕੀ ਹੈ। ਇਸੇ ਵਿਚਾਲੇ CM ਭਗਵੰਤ ਮਾਨ ਨੇ ਟਵੀਟ ਕਰ ਕੇ ਲੋਕਾਂ ਨੂੰ ਹੌਂਸਲਾ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਸਰਦੂਲਗੜ੍ਹ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ‘ਤੇ ਮੈਂ ਖੁਦ ਪਲ-ਪਲ ਦੀ ਨਿਗਰਾਨੀ ਕਰ ਰਿਹਾ ਹਾਂ। ਪ੍ਰਸ਼ਾਸਨ, ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ਼ ਹੈ । ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ।
ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਲੋਕਾਂ ਦੀ ਜ਼ਿੰਦਗੀ ਤੇ ਜਾਇਦਾਦ ਦੀ ਸੁਰੱਖਿਆ ਦੇ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਹੜ੍ਹ ਨਾਲ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰੇਗੀ। ਭਾਰੀ ਬਾਰਿਸ਼ ਕਾਰਨ ਫਸਲਾਂ, ਘਰਾਂ ਤੇ ਹੋਰ ਚੀਜ਼ਾਂ ਨੂੰ ਹੋਏ ਨੁਕਸਾਨ ਦਾ ਪਤਾ ਲਗਾਉਣ ਦੇ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਫਸਲਾਂ, ਘਰਾਂ, ਪਸ਼ੂਆਂ ਆਦਿ ਦਾ ਜ਼ਾਇਜਾ ਪਹਿਲ ਦੇ ਆਧਾਰ ‘ਤੇ ਕਰਨ ਸਬੰਧਿਤ DC ਨੂੰ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਧੁੱਸੀ ਬੰਨ੍ਹ ਦਾ ਦੌਰਾ ਕਰਨ ਪਹੁੰਚੇ ਕ੍ਰਿਕੇਟਰ ਹਰਭਜਨ ਸਿੰਘ, ਨੌਜਵਾਨਾਂ ਨਾਲ ਮਿਲ ਕੇ ਕੀਤੀ ਸੇਵਾ
ਦੱਸ ਦੇਈਏ ਕਿ ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਛੇਤੀ ਤੋਂ ਛੇਤੀ ਜਨ-ਜੀਵਨ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ 26,482 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4234 ਲੋਕ ਰਹਿ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: