ਪੰਜਾਬ ਦੇ CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਦੌਰੇ ‘ਤੇ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਨਰਾਇਣਗੜ੍ਹ ਛੇਹਰਟਾ ਸਥਿਤ ਪੰਜਾਬ ਸਟੇਟ ਵਾਰ ਹੀਰੋਜ ਮੈਮੋਰੀਅਲ ਐਂਡ ਮਿਊਜ਼ੀਅਮ ਵਿੱਚ ਸ਼ਹੀਦਾਂ ਨੂੰ ਸਲਿਊਟ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਮੌਕੇ CM ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹੋਰਾਂ ਸਣੇ ਅੰਮ੍ਰਿਤਸਰ ਪੁਲਿਸ ਦੇ ਸਾਰੇ ਉੱਚ ਅਧਿਕਾਰੀ ਮੌਜੂਦ ਰਹੇ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੇਸ਼ ਦੇ ਬਹਾਦਰ ਜਵਾਨਾਂ ਨੇ ਸਰਹੱਦ ਦੀ ਰਾਖੀ ਕਰਦੇ ਕਾਰਗਿਲ ਵਿੱਚ ਜਿੱਤ ਹਾਸਿਲ ਕੀਤੀ ਸੀ। ਕਾਰਗਿਲ ਦੀ ਲੜਾਈ ਵਿੱਚ ਪੰਜਾਬ ਦੇ 65 ਮਹਾਨ ਸੂਰਵੀਰਾਂ ਨੇ ਦੇਸ਼ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ ਸੀ। ਇਨ੍ਹਾਂ ਵਿੱਚੋਂ 56 ਪਰਿਵਾਰਾਂ ਨੂੰ CM ਭਗਵੰਤ ਮਾਨ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ ਗ੍ਰੇਸ਼ੀਆ ਗ੍ਰਾਂਟ, ਵਲੰਟਰੀ ਪੁਰਸਕਾਰ ਜੇਤੂਆਂ ਨੂੰ 15 ਕਰੋੜ ਗ੍ਰਾਂਟ ਸਣੇ ਹੋਰ ਤਰ੍ਹਾਂ ਦੀ ਵਧਾਈ ਗ੍ਰਾਂਟ ਦਿੱਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ! ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦੇਹਾਂਤ
ਦੱਸ ਦੇਈਏ ਕਿ ਇਸ ਦੌਰਾਨ CM ਮਾਨ 7-D ਥਿਏਟਰ ਵੀ ਵਿਜ਼ਿਟ ਕਰਨਗੇ। ਇਸ ਤੋਂ ਬਾਅਦ ਅੰਮ੍ਰਿਤਸਰ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਸਬੰਧ ‘ਚ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਵੱਲੋਂ ਸ਼ਹਿਰ ਵਿੱਚ ਜਾਰੀ ਵਿਕਾਸ ਪ੍ਰੋਜੈਕਟ ਤੇ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਜਾਵੇਗੀ। CM ਮਾਨ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਵੀ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: