ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਨੂੰ ਲੈ ਕੇ CM ਮਾਨ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਤਹਿਸੀਲਾਂ ਦਾ ਦੌਰਾ ਕਰਨਗੇ। CM ਮਾਨ ਕੁਝ ਹੀ ਦੇਰ ਵਿੱਚ ਖਰੜ ਦੀ ਤਹਿਸੀਲ ਵਿਖੇ ਪਹੁੰਚਣਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਹਿਸੀਲਦਾਰਾਂ ਦੀ ਹੜਤਾਲ ਨੂੰ ਲੈ ਕੇ ਟਵੀਟ ਵੀ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ ‘ਤੇ ਪੋਸਟ ਸਾਂਝਾ ਕਰਕੇ ਲਿਖਿਆ- ਸਾਡੀ ਸਰਕਾਰ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ, ਪਰ ਤਹਿਸੀਲਦਾਰ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿਚ ਹੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਦੇ ਕੰਮ ਨਹੀਂ ਰੁਕਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ, ਪਰ ਛੁੱਟੀ ਤੋਂ ਬਾਅਦ ਕਦੋਂ ਤੇ ਕਿੱਥੇ ਜੁਆਇਨ ਕਰਵਾਉਣਾ ਹੈ, ਇਸ ਦਾ ਫ਼ੈਸਲਾ ਲੋਕ ਕਰਨਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ਕੂਚ ਤੋਂ ਪਹਿਲਾਂ ਕਿਸਾਨਾਂ ‘ਤੇ ਵੱਡਾ ਐਕਸ਼ਨ, ਪੰਜਾਬ ਪੁਲਿਸ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕੀਤਾ ਡਿਟੇਨ
ਵੀਡੀਓ ਲਈ ਕਲਿੱਕ ਕਰੋ -:
























