ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜਾਣਗੇ। ਇੱਥੇ ਉਹ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ 77 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸੂਚੀ ਵੀ ਜਾਰੀ ਕੀਤੀ ਗਈ ਹੈ।
ਇਹ ਪ੍ਰੋਗਰਾਮ ਹੁਸ਼ਿਆਰਪੁਰ ਸ਼ਹਿਰ ਦੇ ਜੋਧਮਾਲ ਰੋਡ ‘ਤੇ ਸਥਿਤ ਸਿਟੀ ਸੈਂਟਰ ਵਿੱਚ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਿਟੀ ਸੈਂਟਰ ਹੁਸ਼ਿਆਰਪੁਰ ਸ਼ਿਰਕਤ ਕਰਨਗੇ। ਸਥਾਨਕ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਅੱਜ ਵੀਰਵਾਰ ਨੂੰ ਅਧਿਆਪਕ ਦਿਵਸ ਮੌਕੇ ਸੂਬੇ ਦੇ 55 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰੇਗੀ।
ਐਵਾਰਡ ਲਈ ਚੁਣੇ ਗਏ ਅਧਿਆਪਕਾਂ ਵਿੱਚੋਂ 10 ਨੂੰ ਯੰਗ ਟੀਚਰ ਐਵਾਰਡ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੰਜ ਅਧਿਆਪਕਾਂ ਨੂੰ ਸਪੈਸ਼ਲ ਟੀਚਰ ਐਵਾਰਡ ਅਤੇ ਸੱਤ ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਦਿੱਤਾ ਜਾਵੇਗਾ। ਹੁਸ਼ਿਆਰਪੁਰ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਅਤੇ ਡਿਪਟੀ ਡੀਈਓ ਨੂੰ ਸਟੇਟ ਐਵਾਰਡ ਲਈ ਚੁਣਿਆ ਗਿਆ ਹੈ।
ਇਹ ਵੀ ਪੜ੍ਹੋ : ਖੰਨਾ ‘ਚ ED ਦਾ ਵੱਡਾ ਐਕਸ਼ਨ, ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਕੀਤਾ ਗ੍ਰਿਫਤਾਰ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ। ਸੂਬਾ ਸਰਕਾਰ ਇਨ੍ਹਾਂ 77 ਅਧਿਆਪਕਾਂ ਨੂੰ ਅਧਿਆਪਕ ਦਿਵਸ ‘ਤੇ ਸਨਮਾਨਿਤ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਦੋ ਅਧਿਆਪਕਾਂ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਹੁਸ਼ਿਆਰਪੁਰ ‘ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਤੋਂ 2000 ਦੇ ਕਰੀਬ ਪੁਲੀਸ ਮੁਲਾਜ਼ਮ ਤਾਇਨਾਤ ਹਨ। ਹੁਸ਼ਿਆਰਪੁਰ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲੀਸ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਸ਼ਹਿਰ ਵਿੱਚ ਬਲਾਕ ਲਗਾਏ ਗਏ ਹਨ ਅਤੇ ਸਮਾਗਮ ਵਿੱਚ ਜਾਣ ਵਾਲੇ ਹਰ ਵਿਅਕਤੀ ਦੀ ਜਾਂਚ ਵੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: