ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਲੁਧਿਆਣੇ ਪਹੁੰਚ ਰਹੇ ਹਨ। CM ਮਾਨ ਇੱਥੇ ਫਿਰੋਜ਼ਪੁਰ ਸਥਿਤ PAU ਵਿੱਚ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਦੇ ਸ਼ਹਿਰ ਵਿੱਚ ਆਉਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਰੀਬ 11 ਵਜੇ ਕਿਸਾਨ ਮੇਲੇ ਦਾ ਮੁੱਖ ਮੰਤਰੀ ਉਦਘਾਟਨ ਹੋਵੇਗਾ ਅਤੇ ਫਿਰ ਉਹ ਕਿਸਾਨਾਂ ਨੂੰ ਸੰਬੋਧਿਤ ਕਰਨਗੇ। ਦੱਸ ਦੇਈਏ ਕਿ ਕਿਸਾਨ ਮੇਲੇ ਦਾ ਆਯੋਜਨ 3 ਸਾਲ ਬਾਅਦ PAU ਵਿੱਚ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਸਤੰਬਰ 2019 ਤੋਂ ਬਾਅਦ ਹੁਣ ਦੋ ਦਿਨਾਂ ਕਿਸਾਨ ਮੇਲੇ ਦਾ 23-24 ਨੂੰ ਆਯੋਜਨ ਕੀਤਾ ਜਾ ਰਿਹਾ ਹੈ। 2020 ਵਿੱਚ ਕੋਰੋਨਾ ਕਾਰਨ ਕਿਸਾਨ ਮੇਲੇ ਦਾ ਆਯੋਜਨ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਰੂਸ ਦੇ 38 ਸ਼ਹਿਰਾਂ ‘ਚ ਪੁਤਿਨ ਖਿਲਾਫ ਪ੍ਰਦਰਸ਼ਨ, ‘ਨੋ ਟੂ ਵਾਰ’ ਦੇ ਨਾਅਰੇ, 1,300 ਲੋਕ ਹਿਰਾਸਤ ‘ਚ
ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਕਾਰਨ ਵੱਖ-ਵੱਖ ਥਾਵਾਂ ‘ਤੇ ਵੱਡੀਆਂ LED ਸਕਰੀਨਾਂ ਵੀ ਲਗਾਈਆਂ ਜਾ ਰਹੀਆਂ ਹਨ। ਮੇਲੇ ਦੀ ਹਰ ਝਲਕ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਮੇਲੇ ਵਿੱਚ ਕਿਸਾਨਾਂ ਲਈ ਵੱਖ-ਵੱਖ ਕਿਸਮਾਂ ਦੇ ਬੀਜਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸਟਾਲ ਵੀ ਲਗਾਏ ਜਾ ਰਹੇ ਹਨ। ਮੇਲੇ ਵਿੱਚ ਪੰਜਾਬ ਦੀ ਜਵਾਨੀ, ਖੇਤੀ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ’ਤੇ ਵੀ ਜ਼ੋਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: