ਭਾਰਤ ਤੇ ਆਸਟ੍ਰੇਲੀਆ ਵਿਚਾਲੇ ਅੱਜ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਸ ਮੁਕਾਬਲੇ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਇੰਡੀਆ ਦਾ ਹੌਸਲਾ ਵਧਾਇਆ ਹੈ। CM ਮਾਨ ਨੇ ਭਾਰਤੀ ਕ੍ਰਿਕਟ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।

CM Bhagwant mann wishes Team India
CM ਭਗਵੰਤ ਮਾਨ ਵੱਲੋਂ ਟੀਮ ਇੰਡੀਆ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਕ੍ਰਿਕਟ ਦੇ #Worldcupfinal2023 ਲਈ ਟੀਮ ਇੰਡੀਆ ਨੂੰ ਢੇਰ ਸਾਰੀਆਂ ਸ਼ੁੱਭਕਾਮਨਾਵਾਂ..ਚੱਕਦੇ ਇੰਡੀਆ।”
ਇਹ ਵੀ ਪੜ੍ਹੋ: ਵਰਲਡ ਕੱਪ ਜਿੱਤਿਆ ਭਾਰਤ ਤਾਂ 100 ਕਰੋੜ ਰੁਪਏ ਵੰਡੇਗੀ ਇਹ ਕੰਪਨੀ, CEO ਨੇ ਕੀਤਾ ਦਾਅਵਾ
ਦੱਸ ਦੇਈਏ ਕਿ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਨਰਿੰਦਰ ਮੋਦੀ ਸਟੇਡੀਅਮ ਵਿਖੇ ਖੇਡਿਆ ਜਾ ਰਿਹਾ ਹੈ । ਜਿੱਥੇ ਦੋਵੇਂ ਟੀਮਾਂ ਜਿੱਤਣ ਦੇ ਇਰਾਦੇ ਨਾਲ ਉਤਰੀਆਂ ਹਨ। ਇਸ ਮੁਕਾਬਲੇ ਵਿੱਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ : –
























