cm captain amrinder singh: ਕੋਰੋਨਾ ਵਾਇਰਸ ਨੇ ਪੂਰੇ ਦੇਸ਼ ‘ਚ ਭਿਆਨਕ ਤਾਂਡਵ ਮਚਾਇਆ ਹੋਇਆ ਹੈ।ਦੇਸ਼ ‘ਚ ਹਰ ਦਿਨ ਕੋਰੋਨਾ ਵਾਇਰਸ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਰੋਜ਼ਾਨਾਂ ਹਜ਼ਾਰਾਂ ਲੋਕਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣਾ ਪੈ ਰਿਹਾ ਹੈ।
ਇਸ ਭਿਆਨਕ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੇ ਆਪਣੇ ਪੱਧਰ ‘ਤੇ ਕਿਤੇ ਕੋਰੋਨਾ ਕਰਫਿਊ ਅਤੇ ਕਿਤੇ ਲਾਕਡਾਊਨ ਲਗਾਇਆ ਹੈ।ਜਿਸਦੇ ਮੱਦੇਨਜ਼ਰ ਮਜ਼ਦੂਰ ਵਰਗ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਮਜ਼ਦੂਰਾਂ ਲਈ ਇੱਕ ਅਹਿਮ ਫੈਸਲਾ ਲਿਆ ਹੈ।ਕੋਵਿਡ19 ਦੀਆਂ ਪਾਬੰਦੀਆਂ ਕਾਰਣ ਨਿਰਮਾਣ ਮਜ਼ਦੂਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,
ਤੇ ਉਨ੍ਹਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਸੀਂ ਪੰਜਾਬ ਵਿੱਚ 2.91 ਲੱਖ ਰਜਿਸਟਰਡ ਨਿਰਮਾਣ ਮਜ਼ਦੂਰਾਂ ਨੂੰ ਦੋ ਕਿਸ਼ਤਾਂ ਵਿੱਚ ਯਾਨੀ 1500-1500 ਰੁਪਏ ਕਰਕੇ ਕੁੱਲ 3000 ਰੁਪਏ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸਦੇ ਨਾਲ ਹੀ ਮੇਰੀ ਸਾਰੇ ਕਾਮਿਆਂ ਨੂੰ ਅਪੀਲ ਹੈ ਕਿ ਉਹ ਜਲਦ ਤੋਂ ਜਲਦ ਵੈਕਸੀਨ ਲਗਵਾਉਣ।