ਕੋਰੋਨਾ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਵਿੱਚ ਇਸ ਸਮੇਂ ਇੱਕ ਹੋਰ ਸੰਕਟ ਨੂੰ ਉੱਠਿਆ ਹੋਇਆ ਹੈ। ਦਰਅਸਲ ਪੰਜਾਬ ਵਿੱਚ ਮੌਜੂਦਾ ਸਮੇ ‘ਚ ਇੱਕ ਰਾਜਨੀਤਿਕ ਸੰਕਟ ਵੀ ਚੱਲ ਰਿਹਾ ਹੈ।
ਇਹ ਰਾਜਨੀਤਿਕ ਸੰਕਟ ਵੀ ਸੱਤਾਧਾਰੀ ਕਾਂਗਰਸ ਪਾਰਟੀ ‘ਚ ਚੱਲ ਰਿਹਾ ਹੈ। ਸੂਬੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਵੀ ਹੋਣ ਵਾਲੀਆਂ ਹਨ, ਪਰ ਉਸ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਵਿੱਚ ਫੁੱਟ ਪੈਣ ਦੀ ਸਥਿਤੀ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ, ਕੇਂਦਰੀ ਹਾਈ ਕਮਾਂਡ ਨੇ ਹੁਣ ਸਥਿਤੀ ਨੂੰ ਸੰਭਾਲਣ ਲਈ ਦਖਲ ਦਿੱਤਾ ਹੈ। 31 ਮਈ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ ਬੁਲਾਇਆ ਗਿਆ ਸੀ। ਜਿੱਥੇ ਸਾਰੇ ਵਿਧਾਇਕ, ਮੰਤਰੀ ਤਿੰਨ ਮੈਂਬਰਾਂ ਦੇ ਇੱਕ ਪੈਨਲ ਨੂੰ ਮਿਲ ਰਹੇ ਹਨ ਅਤੇ ਉਹ ਆਪਣੀਆਂ ਸਮੱਸਿਆਵਾਂ ਪੈਨਲ ਸਾਹਮਣੇ ਰੱਖ ਰਹੇ ਹਨ ।
ਪਰ ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਵਿੱਚ ਕੈਪਟਨ ਬਣੇ ਰਹਿਣ ਦੀ ਸੰਭਾਵਨਾ ਵੀ ਵੱਧ ਗਈ ਹੈ। ਦਰਅਸਲ, ਪਾਰਟੀ ਦੇ ਅੱਧੇ ਤੋਂ ਵੱਧ ਵਿਧਾਇਕਾਂ ਨੇ ਕਮੇਟੀ ਦੇ ਸਾਹਮਣੇ ਮੁੱਖ ਮੰਤਰੀ ਦੇ ਕੰਮਕਾਜ ਅਤੇ ਬਾਕੀ ਮੁੱਦਿਆਂ ਬਾਰੇ ਸਖ਼ਤ ਨਾਰਾਜ਼ਗੀ ਦਿਖਾਈ ਹੈ, ਪਰ ਜ਼ਿਆਦਾਤਰ ਚੋਣਾਂ ਤੋਂ ਪਹਿਲਾਂ ਇਸ ਸਮੇ ਕੈਪਟਨ ਨੂੰ ਹਟਾਉਣ ਦੇ ਪੱਖ ਵਿੱਚ ਦਿਖਾਈ ਨਹੀਂ ਦਿੱਤੇ।
ਇਸ ਦੌਰਾਨ ਮੁੱਖ ਮੰਤਰੀ ਅਮਰਿੰਦਰ ਵੀਰਵਾਰ ਨੂੰ ਦਿੱਲੀ ਪਹੁੰਚ ਰਹੇ ਹਨ ਅਤੇ ਸ਼ੁੱਕਰਵਾਰ ਨੂੰ ਕਮੇਟੀ ਨੂੰ ਮਿਲ ਸਕਦੇ ਹਨ। ਅਜਿਹੀਆਂ ਅਟਕਲਾਂ ਹਨ ਕਿ ਉਹ ਕਮੇਟੀ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਹ ਕਿਹਾ ਜਾ ਰਿਹਾ ਹੈ ਕਿ ਸਾਰੇ ਨੇਤਾਵਾਂ ਨੇ ਕੈਪਟਨ ਦੇ ਕੰਮਕਾਜ, ਵਿਹਾਰ ਅਤੇ ਕਾਂਗਰਸ ਦੁਆਰਾ ਕੀਤੇ ਵਾਅਦੇ ਪੂਰੇ ਨਾ ਕਰਨ ਦੀ ਸ਼ਿਕਾਇਤ ਕੀਤੀ ਹੈ, ਪਰ ਇਹ ਵਿਧਾਇਕ ਵੀ ਇਸ ਸਮੇਂ ਕੈਪਟਨ ਨੂੰ ਬਦਲਣ ਵਿੱਚ ਪਾਰਟੀ ਦਾ ਘਾਟਾ ਵੇਖ ਰਹੇ ਹਨ। ਸਾਰੇ ਵਿਧਾਇਕਾਂ ਨੇ ਮੰਗ ਕੀਤੀ ਹੈ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਉੱਤੇ ਆਪਣੇ ਖੇਤਰ ਦੇ ਮਸਲਿਆਂ ਨੂੰ ਪੂਰਾ ਕਰਵਾਉਣ ਲਈ ਦਖਲ ਦੇ ਕੇ ਦਬਾਅ ਬਣਾਇਆ ਜਾਵੇ।
ਇਹ ਵੀ ਪੜ੍ਹੋ : ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਵਿਗੜੀ ਤਬੀਅਤ, ਰੋਹਤਕ PGI ‘ਚ ਦਾਖਲ
ਨਵਜੋਤ ਸਿੰਘ ਸਿੱਧੂ ਅਤੇ ਪ੍ਰਗਟ ਸਿੰਘ ਦੀ ਖੁੱਲੀ ਬਗਾਵਤ ਤੋਂ ਇਲਾਵਾ ਦੋ ਮੰਤਰੀਆਂ ਅਤੇ ਦੋ ਸੰਸਦ ਮੈਂਬਰਾਂ ਦੀ ਨਾਰਾਜ਼ਗੀ ਜੱਗਜਾਹਿਰ ਹੈ, ਪਰ ਇਨ੍ਹਾਂ ਨੇਤਾਵਾਂ ਦੀਆਂ ਲਗਾਤਾਰ ਸ਼ਿਕਾਇਤਾਂ ਦਾ ਨਤੀਜਾ ਇਹ ਹੋਇਆ ਹੈ ਕਿ ਪਾਰਟੀ ਲੀਡਰਸ਼ਿਪ ਨੂੰ ਕੈਪਟਨ ਬਾਰੇ ਕਮੇਟੀ ਬਣਾਉਣੀ ਪਈ। ਇਸ ਦੌਰਾਨ ਕੈਪਟਨ ਖਿਲਾਫ ਵੱਡੀ ਗਿਣਤੀ ਵਿੱਚ ਵਿਧਾਇਕਾਂ ਦੀ ਨਾਰਾਜ਼ਗੀ ਸਾਹਮਣੇ ਆਈ ਹੈ। ਮੱਲੀਕਰਜੁਨ ਖੜਗੇ, ਜੈਪ੍ਰਕਾਸ਼ ਅਗਰਵਾਲ ਅਤੇ ਹਰੀਸ਼ ਰਾਵਤ ਦੀ ਉੱਚ ਪੱਧਰੀ ਕਮੇਟੀ, ਜੋ ਕਿ ਕਾਂਗਰਸ ਹਾਈ ਕਮਾਂਡ ਦੁਆਰਾ ਬਣਾਈ ਗਈ ਹੈ, ਨੇ ਬੁੱਧਵਾਰ ਨੂੰ ਤੀਜੇ ਦਿਨ ਵੀ ਦੇਰ ਰਾਤ ਤੱਕ ਪੰਜਾਬ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਨੇਤਾਵਾਂ ਨਾਲ ਗੱਲਬਾਤ ਕੀਤੀ ਹੈ। ਕਮੇਟੀ ਨੂੰ ਮਿਲਣ ਲਈ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਪਹੁੰਚੇ ਸਨ।
ਇਹ ਵੀ ਦੇਖੋ : ਨੌ ਹਜ਼ਾਰ ‘ਚ ਬਿਜਲੀ ਦੀ ਤਾਰਾਂ ਨਾਲ ਖੇਡਣ ਵਾਲੇ ਦੇ ਕਰਮਚਾਰੀ Electricity Board ਦੇ ਪਰਿਵਾਰ ਨੂੰ…..