ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਲੁਧਿਆਣਾ ਦੇ ਨਾਲ ਲੱਗਦੇ ਭੈਣੀ ਸਾਹਿਬ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ CM ਚੰਨੀ ਨੇ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਦੇ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੌਰਾਨ ਨਾਮਧਾਰੀ ਭਾਈਚਾਰੇ ਵੱਲੋਂ CM ਚੰਨੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨਾਲ ਗਿੱਲ ਹਲਕੇ ਤੋਂ ਵਿਧਾਇਕ ਕੁਲਦੀਪ ਵੈਦ ਅਤੇ ਸਮਰਾਲਾ ਹਲਕੇ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੀ ਮੌਜੂਦ ਸਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਤੋਂ ਹੀ ਕਾਂਗਰਸ ਦੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼ ਕੀਤਾ ਜਾ ਰਿਹਾ ਹੈ ।
ਇਹ ਵੀ ਪੜ੍ਹੋ: ਸਿੰਘੂ ਬਾਰਡਰ ‘ਤੇ ਅੱਜ 32 ਕਿਸਾਨ ਜਥੇਬੰਦੀਆਂ ਤੈਅ ਕਰਨਗੀਆਂ ਅੱਗੇ ਦੀ ਰਣਨੀਤੀ, MSP ‘ਤੇ ਚਰਚਾ ਸੰਭਵ
ਇਸ ਸਬੰਧੀ ਵਿਧਾਇਕ ਕੁਲਦੀਪ ਵੈਦ ਨੇ ਦੱਸਿਆ ਕਿ CM ਚੰਨੀ ਸਤਿਗੁਰੂ ਉਦੈ ਸਿੰਘ ਦਾ ਹਾਲ ਜਾਨਣ ਲਈ ਇੱਥੇ ਆਏ ਸਨ। ਉਨ੍ਹਾਂ ਦੱਸਿਆ ਕਿ ਉਹ ਇੱਥੇ ਕੁਝ ਸਮੇਂ ਲਈ ਰੁਕੇ ਤੇ ਵਾਪਸ ਚੰਡੀਗੜ੍ਹ ਚਲੇ ਗਏ। ਇਸ ਤੋਂ ਇਲਾਵਾ ਉਨ੍ਹਾਂ ਦੱਸੀ ਆ ਕਿ ਮੁੱਖ ਮੰਤਰੀ ਚੰਨੀ 22 ਨਵੰਬਰ ਨੂੰ ਇੱਕ ਵਾਰ ਫਿਰ ਲੁਧਿਆਣਾ ਆ ਰਹੇ ਹਨ।
ਦੱਸ ਦੇਈਏ ਕਿ ਇਸ ਦੌਰੇ ਦੌਰਾਨ CM ਚੰਨੀ ਨੇ ਭੈਣੀ ਸਾਹਿਬ ਵਿੱਚ ਨਾਮਧਾਰੀ ਸਮਾਜ ਵੱਲੋਂ ਬਣਾਏ ਗਏ ਵੱਖ-ਵੱਖ ਸਟੇਡੀਅਮ ਦਾ ਵੀ ਦੌਰਾ ਕੀਤਾ। CM ਚੰਨੀ ਨੇ ਸਤਿਗੁਰੂ ਉਦੈ ਸਿੰਘ ਨਾਲ ਹਾਕੀ, ਫੁੱਟਬਾਲ ਤੇ ਇੰਡੋਰ ਸਟੇਡੀਅਮ ਦਾ ਵੀ ਦੌਰਾ ਕੀਤਾ।
ਵੀਡੀਓ ਲਈ ਕਲਿੱਕ ਕਰੋ -: