ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਹੈ । ਜਿਸ ਵਿੱਚ ਉਨ੍ਹਾਂ ਕਿਹਾ ਪੰਜਾਬੀਆਂ ਲਈ ਜੋ ਵੀ ਐਲਾਨ ਕੀਤੇ ਹਨ, ਉਨ੍ਹਾਂ ਨੂੰ ਲਾਗੂ ਵੀ ਕੀਤਾ ਹੈ। ਇਸੇ ਵਿਚਾਲੇ CM ਚੰਨੀ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਸਾਰਿਆਂ ਲਈ 10ਵੀਂ ਜਮਾਤ ਤੱਕ ਪੰਜਾਬੀ ਪੜ੍ਹਨਾ ਲਾਜ਼ਮੀ ਹੋਵੇਗਾ। ਜਿਹੜੇ ਨੌਜਵਾਨ 10ਵੀਂ ਤੱਕ ਪੰਜਾਬੀ ਨਹੀਂ ਪੜ੍ਹਨਗੇ, ਉਨ੍ਹਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲੇਗੀ।
ਦੱਸ ਦੇਈਏ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਵੱਲੋਂ CM ਚੰਨੀ ਵੱਲੋਂ ਲਗਾਤਾਰ ਕੀਤੇ ਜਾ ਐਲਾਨਾਂ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਸੀ। ਵਿਰੋਧੀਆਂ ਦਾ ਕਹਿਣਾ ਸੀ ਕਿ CM ਚੰਨੀ ਸਿਰਫ਼ ਐਲਾਨ ‘ਤੇ ਐਲਾਨ ਕਰ ਰਹੇ ਹਨ, ਪਰ ਉਨ੍ਹਾਂ ਐਲਾਨਾਂ ਨੂੰ ਲਾਗੂ ਨਹੀਂ ਕਰ ਰਹੇ। ਜਿਸ ‘ਤੇ ਬੋਲਦਿਆਂ CM ਚੰਨੀ ਨੇ ਕਿਹਾ ਕਿ ਮੈਂ ਐਲਾਨੀਆਜੀਤ ਸਿੰਘ ਚੰਨੀ ਨਹੀਂ, ਸਗੋਂ ਵਿਸ਼ਵਾਸਜੀਤ ਸਿੰਘ ਚੰਨੀ ਹਾਂ। ਉਨ੍ਹਾਂ ਕਿਹਾ ਕਿ ਮੈਂ ਜੋ ਵੀ ਬੋਲਦਾ, ਉਹ ਕਾਨੂੰਨ ਬਣਦਾ ਹੈ।
ਇਹ ਵੀ ਪੜ੍ਹੋ: ‘ਆਪ’ ‘ਚ ਜਾਣ ਦੇ ਚਰਚੇ ਮਗਰੋਂ ਕਾਂਗਰਸ ਦੀ ਕਾਦੀਆਂ ਰੈਲੀ ਵਿੱਚ ਗਰਜਣਗੇ ਨਵਜੋਤ ਸਿੱਧੂ
ਗੌਰਤਲਬ ਹੈ ਕਿ CM ਚੰਨੀ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਗਿਆ ਕਿ 3 ਦਸੰਬਰ ਯਾਨੀ ਕਿ ਅੱਜ 3 ਵਜੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਜਾਵੇਗਾ। ਆਪਣੀ ਇਸ ਪੋਸਟ ਨੂੰ ਸਾਂਝੀ ਕਰਦਿਆਂ ਲਿਖਿਆ ਸੀ “ਇਰਾਦਾ ਪੱਕਾ ਵਾਅਦਾ ਪੱਕਾ।” ਜਿਸ ਦੇ ਤਹਿਤ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਅੱਜ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੇ ਵੱਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: