ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਵੱਲੋਂ ਉਮੀਦਵਾਰਾਂ ਦੇ ਐਲਾਨ ਪਿੱਛੋਂ ਬਗਾਵਤ ‘ਤੇ ਉਤਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਹੁਣ ਬੱਸੀ ਪਠਾਣਾਂ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਨ੍ਹਾਂ ਨੇ ਅੱਜ ਚੋਣ ਕਮਿਸ਼ਨ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਕਾਂਗਰਸੀ ਉਮੀਦਵਾਰ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਖ਼ਿਲਾਫ਼ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਡਾ. ਮਨੋਹਰ ਨੇ ਕਿਹਾ ਕਿ ਉਹ ਦੋ ਨਾਮਜ਼ਦਗੀਆਂ ਦਾਖ਼ਲ ਕਰਨਗੇ, ਇੱਕ ਕਾਂਗਰਸੀ ਉਮੀਦਵਾਰ ਵਜੋਂ ਅਤੇ ਦੂਜਾ ਆਜ਼ਾਦ ਉਮੀਦਵਾਰ ਦੇ ਤੌਰ ‘ਤੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਬੱਸੀ ਪਠਾਣਾ ਤੋਂ ਕਾਂਗਰਸ ਟਿਕਟ ਦਾ ਭਰੋਸਾ ਦਿੱਤਾ ਗਿਆ ਹੈ ਕਿਉਂਕਿ ਪਾਰਟੀ ਨੇ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਕਈ ਹੋਰ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਟਿਕਟਾਂ ਅਲਾਟ ਕੀਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਪਿਛਲੇ ਮਹੀਨੇ ਡਾ: ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਚੋਣ ਲੜਨ ਦੇ ਇਰਾਦੇ ਨਾਲ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ।