ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੰਗਾ ਦੇ ਪਿੰਡ ਭੜੋ ਮਜਾਰਾ ਵਿਖੇ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਬੰਗਾ ਵਾਸੀਆਂ ਲਈ ਵੱਡੇ ਐਲਾਨ ਕੀਤੇ।
ਮੁੱਖ ਮੰਤਰੀ ਨੇ ਇਸ ਦੌਰਾਨ ਬੰਗਾ ਲਈ 25 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬੰਗਾ ‘ਚ ਇਕ ਡਿਗਰੀ ਕਾਲਜ ਡਾ. ਅੰਬੇਦਕਰ ਦੇ ਨਾਂ ‘ਤੇ ਇੱਥੇ ਬਣਾਇਆ ਜਾਵੇਗਾ, ਜਿਸ ‘ਤੇ 15 ਕਰੋੜ ਰੁਪਿਆ ਲੱਗੇਗਾ। ਉਨ੍ਹਾਂ ਕਿਹਾ ਕਿ ਪੜ੍ਹਾਈ ਤੋਂ ਬਿਨਾ ਕੋਈ ਵੀ ਇਲਾਕਾ ਤਰੱਕੀ ਨਹੀਂ ਕਰ ਸਕਦਾ।
ਉਨ੍ਹਾਂ ਕਿਹਾ ਕਿ ਖਟਕੜ ਕਲਾਂ ‘ਚ ਨੌਜਵਾਨਾਂ ਦੇ ਖੇਡਣ ਲਈ ਇਕ ਸਟੇਡੀਅਮ ਬਣਾਇਆ ਜਾਵੇਗਾ, ਜਿਸ ‘ਤੇ 12 ਕਰੋੜ ਰੁਪਿਆ ਖ਼ਰਚ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਚੰਨੀ ਨੇ ਨਵਾਂਸ਼ਹਿਰ ਦੇ ਮਜਾਰਾ ਧੰਨ-ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਚੋਣਾਂ ਲਈ ਸਭ ਤੋਂ ਪਹਿਲਾਂ ਅਸੀਂ ਕਰਨ ਵਾਲੇ ਹਾਂ CM ਚਿਹਰੇ ਦਾ ਐਲਾਨ : ਅਰਵਿੰਦ ਕੇਜਰੀਵਾਲ