ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੌਰਾਨ ਵਾਪਰੀ ਮੰਦਭਾਗੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਸੀ.ਐੱਮ. ਚੰਨੀ ਨੇ ਟਵੀਟ ਕਰਕੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਤੇ ਘਿਨੌਣੀ ਘਟਨਾ ਦੱਸਿਆ। ਮੁੱਖ ਮਤਰੀ ਨੇ ਸੂਬੇ ਦੀ ਪੁਲਿਸ ਨੂੰ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ ਤਾਂਜੋ ਇਸ ਘਿਨੌਣੀ ਕਾਰਵਾਈ ਦੇ ਲੁਕਵੇਂ ਮਨਸੂਬੇ ਅਤੇ ਅਸਲ ਸਾਜ਼ਿਸ਼ਕਾਰਾਂ ਦਾ ਪਤਾ ਲਾਇਆ ਜਾ ਸਕੇ।
ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਗੱਲ ਕਰਕੇ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਦੱਸਣਯੋਗ ਹੈ ਕਿ ਅੱਜ ਸ਼ਾਮ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਾਮ ਜਿਸ ਵੇਲੇ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ ਤਾਂ ਇੱਕ ਵਿਅਕਤੀ ਗੁਰੂ ਸਾਹਿਬ ਜੀ ਦੇ ਸੁਸ਼ੋਭਿਤ ਵਾਲੀ ਥਾਂ ‘ਤੇ ਜੰਗਲਾ ਟੱਪ ਕੇ ਆ ਗਿਆ ਅਤੇ ਉਸ ਨੇ ਰੁਮਾਲਾ ਸਾਹਿਬ ‘ਤੇ ਪੈਰ ਰੱਖ ਦਿੱਤਾ ਪਰ ਉਸ ਨੂੰ ਗੁਰੂ ਗ੍ਰੰਥ ਸਾਹਿਬ ਕੋਲ ਜਾਣ ਤੋਂ ਪਹਿਲਾਂ ਹੀ ਮੌਕੇ ‘ਤੋਂ ਹੀ ਕਾਬੂ ਕਰ ਲਿਆ ਗਿਆ। ਇਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ‘ਤੇ ਕੇਜਰੀਵਾਲ ਦਾ ਟਵੀਟ, ‘ਇਹ ਵੱਡੀ ਸਾਜ਼ਿਸ਼ ਹੋ ਸਕਦੀ ਹੈ’
ਹਾਲਾਂਕਿ ਇਹ ਪਤਾ ਨਹੀਂ ਚੱਲ ਸਕਿਆ ਇਹ ਬੰਦਾ ਕਿੱਥੋਂ ਆਇਆ ਸੀ ਤੇ ਕੌਣ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ੍ਰੀ ਦਰਬਾਰ ਸਾਹਿਬ ਵਿੱਚ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀ ਬਾਰੇ ਕੋਈ ਜਾਣਕਾਰੀ ਮਿਲ ਸਕੇ। ਹਾਲਾਂਕਿ ਵਧੇਰੇ ਸਿਆਸੀ ਆਗੂਆਂ ਵੱਲੋਂ ਇਸ ਨੂੰ ਇਕ ਸਾਜ਼ਿਸ਼ ਕਰਾਰ ਦਿੱਤਾ ਜਾ ਰਿਹਾ ਹੈ ਤੇ ਇਸ ਦੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।