ਜਲੰਧਰ ਸੈਸ਼ਨ ਕੋਰਟ ਨੇ ਮੁੱਖ ਮੰਤਰੀ ਚੰਨੀ ਦੇ ਭਾਣਜੇ ਹਨੀ ਨੂੰ ਜੁਡੀਸ਼ੀਅਲ ਹਿਰਾਸਤ ‘ਚ ਭੇਜ ਦਿੱਤਾ ਹੈ। 14 ਦਿਨ ਬਾਅਦ ਦੁਬਾਰਾ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਈਡੀ ਸੱਤ ਦਿਨ ਦਾ ਹੋਰ ਰਿਮਾਂਡ ਮੰਗ ਰਹੀ ਸੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਈਡੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਿਫ਼ਤਾਰ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ ਨੇ ਮੰਨਿਆ ਹੈ ਕਿ ਉਸ ਨੇ ਰੇਤ ਮਾਈਨਿੰਗ ਦੇ ਕੰਮ ਕਰਨ ਵਾਲੇ ਅਧਿਕਾਰੀਆਂ ਦੇ ਤਬਾਦਲੇ ਜਾਂ ਤਾਇਨਾਤੀ ਦੇ ਬਦਲੇ 10 ਕਰੋੜ ਰੁਪਏ ਨਕਦ ਲਏ ਸਨ।
ਭੁਪਿੰਦਰ ਸਿੰਘ ਨੂੰ ਈਡੀ ਨੇ 3 ਫਰਵਰੀ ਨੂੰ ਜਲੰਧਰ ਤੋਂ ਹਿਰਾਸਤ ਵਿੱਚ ਲਿਆ ਸੀ। ਈਡੀ ਨੇ ਹਨੀ ਅਤੇ ਹੋਰਾਂ ਖ਼ਿਲਾਫ਼ ਛਾਪੇਮਾਰੀ ਦੌਰਾਨ ਇੱਕ ਹੋਰ ਵਿਅਕਤੀ ਸੰਦੀਪ ਕੁਮਾਰ ਤੋਂ ਕਰੀਬ 7.9 ਕਰੋੜ ਰੁਪਏ ਅਤੇ ਕਰੀਬ 2 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਸੀ। ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ। ਚੰਨੀ ਇਸ ਮੁੱਦੇ ਨੂੰ ਲੈ ਕੇ ਪਹਿਲਾਂ ਹੀ ਵਿਰੋਧੀ ਸਿਆਸੀ ਪਾਰਟੀਆਂ ਦੇ ਨਿਸ਼ਾਨੇ ‘ਤੇ ਹਨ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਹਨੀ ਨੂੰ ਪੁੱਛਗਿੱਛ ਲਈ ਜਲੰਧਰ ਦਫਤਰ ਬੁਲਾਇਆ ਸੀ। ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਵੀ ਕੀਤੀ ਗਈ ਸੀ। ਈਡੀ ਜਵਾਬਾਂ ਤੋਂ ਸੰਤੁਸ਼ਟ ਨਹੀਂ ਸੀ ਅਤੇ ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: