ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਗਰਮਾ ਰਹੀ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਹੋਈਆਂ ਬੇਨਿਯਮੀਆਂ ਵਿਰੁੱਧ ਕਾਰਵਾਈ ਕਰਨ ਵਿੱਚ ਬਹੁਤ ਕਮੀ ਰਹੀ ਹੈ। ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ CM ਚੰਨੀ ਕਿਹਾ ਕਿ ਸਰਕਾਰ ਦਾ ਮੁੱਖ ਕੰਮ ਲੋਕਾਂ ਦੀ ਧਾਰਨਾ ਨੂੰ ਦੂਰ ਕਰਨ ਲਈ ਜ਼ਮੀਨੀ ਕਾਰਵਾਈ ਕਰਨਾ ਹੈ ।
ਇਸ ਦੌਰਾਨ CM ਚੰਨੀ ਨੇ ਕਿਹਾ ਕਿ ਮੈਂ ਇੱਕ ਆਮ ਆਦਮੀ ਹਾਂ। ਮੈਂ ਦਫ਼ਤਰਾਂ ਵਿੱਚ ਬੈਠ ਕੇ ਨਹੀਂ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਆਮ ਇਨਸਾਨ ਹਾਂ। ਉਨ੍ਹਾਂ ਕਿਹਾ ਕਿ ਮੈਂ ਮਹਾਰਾਜਾ ਨਹੀਂ ਹਾਂ। ਮੈਨੂੰ ਕੋਈ ਵੀ ਆ ਕੇ ਮਿਲ ਸਕਦਾ ਹੈ।
ਇਹ ਵੀ ਪੜ੍ਹੋ: CM ਚੰਨੀ ਦਾ ਐਲਾਨ, ਪੰਜਾਬ ‘ਚ ਨਿੱਜੀ ਤੇ ਸਰਕਾਰੀ ਖੇਤਰਾਂ ‘ਚ ਪੰਜਾਬੀਆਂ ਨੂੰ ਹੀ ਮਿਲੇਗੀ ਨੌਕਰੀ
ਉਨ੍ਹਾਂ ਨੇ ਕਿਹਾ ਕਿ ਮੈਂ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਜਿੰਨਾ ਸਮਾਂ ਮੈਂ CM ਦੇ ਅਹੁਦੇ ‘ਤੇ ਹਾਂ ਮੇਰੇ ਤੋਂ ਵੱਧ ਤੋਂ ਵੱਧ ਕੰਮ ਲੈ ਲਓ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੈਨੂੰ ਮੁੱਖ ਮੰਤਰੀ ਬਣਾਇਆ ਗਿਆ ਤਾਂ ਆਲੋਚਕਾਂ ਨੇ ਮੇਰੀ ਕਾਬਲੀਅਤ ‘ਤੇ ਸਵਾਲ ਚੁੱਕੇ ਸਨ, ਪਰ ਹੁਣ ਉਨ੍ਹਾਂ ਦੀ ਰਾਏ ਬਦਲ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੇਰਾ ਕਿਸੇ ਵੀ ਸਿਆਸੀ ਆਗੂ ਨਾਲ ਕੋਈ ਮੁਕਾਬਲਾ ਨਹੀਂ ਹੈ। ਮੈਂ ਉਸ ਗਠਜੋੜ ਨੂੰ ਤੋੜਨ ਲਈ ਕੰਮ ਕਰ ਰਿਹਾ ਹਾਂ, ਜੋ ਰਾਜ ਵਿੱਚ ਸ਼ਾਸਨ ਨੂੰ ਵਿਗਾੜਦਾ ਹੈ। ਮੈਂ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਸਥਾਪਤ ਕਰਨ ਲਈ ਕੰਮ ਕਰ ਰਿਹਾ ਹਾਂ। ਇਸ ਤੋਂ ਅੱਗੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੀ ਸਰਕਾਰ ਵਿੱਚ ਸਿੱਖਿਆ ਅਤੇ ਸਿਹਤ ਮੇਰੀ ਪਹਿਲੀ ਤਰਜੀਹ ਹਨ। ਉਨ੍ਹਾਂ ਦੱਸਿਆ ਕਿ ਮੇਰੇ ਕੋਲ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਇੱਕ ਮਾਡਲ ਹੈ। ਉਨ੍ਹਾਂ ਕਿਹਾ ਕਿ ਮੈਂ ਇੱਕ ਕਾਰਕੁਨ ਹਾਂ ਅਤੇ ਜ਼ਮੀਨੀ ਪੱਧਰ ਤੋਂ ਉੱਠਿਆ ਹਾਂ।
ਵੀਡੀਓ ਲਈ ਕਲਿੱਕ ਕਰੋ -: