ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹ ਲਗਭਗ 77 ਵਰ੍ਹਿਆਂ ਦੇ ਸਨ ਅਤੇ ਕੁਝ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਟਵੀਟ ਕਰ ਕੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ ।
ਦਰਅਸਲ, CM ਚੰਨੀ ਵੱਲੋਂ ਟਵਿੱਟਰ ’ਤੇ ਗੁਰਮੀਤ ਬਾਵਾ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਗੁਰਮੀਤ ਬਾਵਾ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ । ਪੰਜਾਬੀ ਲੋਕ ਸੰਗੀਤ ਵਿੱਚ ਬਾਵਾ ਜੀ ਦਾ ਯੋਗਦਾਨ ਅਮਿੱਟ ਹੈ । ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿੱਲੋ ਹਮਦਰਦੀ।
ਇਹ ਵੀ ਪੜ੍ਹੋ: ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਕਿਹਾ- ‘ਪਟਿਆਲਾ ਤੋਂ ਹੀ ਲੜ੍ਹਾਂਗਾ ਚੋਣ’
ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ ਵਿੱਚ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ਨਾਲ ਸੋਗ ਦੀ ਲਹਿਰ ਦੌੜ ਪਈ । ਗੁਰਮੀਤ ਬਾਵਾ ਦੂਰਦਰਸ਼ਨ ‘ਤੇ ਗਾਉਣ ਵਾਲੀ ਪਹਿਲੀ ਗਾਇਕਾ ਸੀ ਅਤੇ ਜੁਗਨੀ ਨੂੰ ਮਸ਼ਹੂਰ ਕਰਨ ਦਾ ਮਾਣ ਵੀ ਉੁਨ੍ਹਾਂ ਨੂੰ ਹੀ ਹਾਸਲ ਹੈ। ਉਨ੍ਹਾਂ ਨੂੰ ਕਈ ਰਾਸ਼ਟਰੀ, ਪੰਜਾਬ ਗੌਰਵ ਤੇ ਸ਼੍ਰੋਮਣੀ ਐਵਾਰਡ ਮਿਲ ਚੁੱਕੇ ਸਨ।
ਵੀਡੀਓ ਲਈ ਕਲਿੱਕ ਕਰੋ -: