ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਜੱਥਾ ਵੀਰਵਾਰ ਨੂੰ ਇਤਿਹਾਸਿਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚ ਗਿਆ ਹੈ। ਉਨ੍ਹਾਂ ਦੇ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਿੱਤ ਮੰਤਰੀ ਮਨਪ੍ਰੀਤ ਬਾਦਲ, ਮੰਤਰੀ ਰਾਣਾ ਗੁਰਜੀਤ ਸੋਢੀ, ਵਿਜੇ ਇੰਦਰ ਸਿੰਗਲਾ, ਮਹਿੰਦਰ ਸਿੰਘ ਕੇਪੀ ਆਦਿ ਹਨ।
ਇਸ ਦੌਰਾਨ CM ਚੰਨੀ ਆਪਣੇ ਪਰਿਵਾਰ ਸਣੇ ਕੋਰੀਡੋਰ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਮੁੱਖ ਮੰਤਰੀ ਚੰਨੀ ਨੇ ਇਸ ਮੌਕੇ ਕੋਰੀਡੋਰ ਖੋਲ੍ਹਣ ਦੇ ਫੈਸਲੇ ‘ਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੋਰੀਡੋਰ ਦੁਬਾਰਾ ਖੁੱਲ੍ਹਿਆ ਹੈ, ਜਿਸ ਕਾਰਨ ਸਾਰੇ ਲੋਕਾਂ ਨੂੰ ਮੌਕਾ ਮਿਲਿਆ ਹੈ ਕਿ ਉਹ ਗੁਰੂ ਘਰ ਜਾ ਕੇ ਆਸ਼ੀਰਵਾਦ ਲੈ ਸਕਣ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ‘ਚ ਉਤਰ ਸਕਦੇ ਨੇ ‘ਦਿ ਗ੍ਰੇਟ ਖ਼ਲੀ’, ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਦੱਸ ਦੇਈਏ ਕਿ ਜਿਹੜੇ ਲੋਕ ਕਰਤਾਰਪੁਰ ਸਾਹਿਬ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸਭ ਤੋਂ ਪਹਿਲਾਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਇਹ ਰਜਿਸਟ੍ਰੇਸ਼ਨ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਵੈੱਬਸਾਈਟ prakashpurb550.mha.gov.in/kpr ਰਾਹੀਂ ਕੀਤੀ ਜਾਵੇਗੀ। ਜਿੱਥੇ ਬੁਕਿੰਗ ਪ੍ਰਕਿਰਿਆ ‘ਤੇ ਕਲਿੱਕ ਕਰਨ ਤੋਂ ਬਾਅਦ ਰਜਿਸਟ੍ਰੇਸ਼ਨ ਫਾਰਮ ਭਰਨ ਲਈ ਨਿਰਦੇਸ਼ਾਂ ਨੂੰ ਪੜ੍ਹਨਾ ਹੋਵੇਗਾ ।
ਵੀਡੀਓ ਲਈ ਕਲਿੱਕ ਕਰੋ -: