ਪੰਜਾਬ ਵਿੱਚ ਅਗਾਮੀ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਭਖੀ ਹੋਈ ਹੈ। ਇਸੇ ਵਿਚਾਲੇ ਮੁੱਖ ਮੰਤਰੀ ਚੰਨੀ ਭਲਕੇ ਯਾਨੀ ਕਿ ਬੁੱਧਵਾਰ ਨੂੰ ਰਾਜਸਥਾਨ ਦੇ ਚੁਰੂ ਪਹੁੰਚਣਗੇ, ਜਿੱਥੇ ਉਹ ਸਾਲਾਸਰ ਧਾਮ ਪਹੁੰਚ ਕੇ ਬਾਲਾ ਜੀ ਦੇ ਮੰਦਰ ਵਿੱਚ ਨਤਮਸਤਕ ਹੋਣਗੇ। ਦੱਸਿਆ ਜਾ ਰਿਹਾ ਹੈ ਕਿ CM ਚੰਨੀ ਸਵੇਰੇ 10 ਵਜੇ ਸਾਲਾਸਰ ਬਾਲਾਜੀ ਮੰਦਰ ਦੇ ਦਰਸ਼ਨ ਕਰਨਗੇ ਅਤੇ ਫਿਰ ਕਰੀਬ 12.30 ਵਜੇ ਹਵਾਈ ਜਹਾਜ਼ ਰਾਹੀਂ ਬਠਿੰਡਾ ਲਈ ਰਵਾਨਾ ਹੋਣਗੇ । CM ਚੰਨੀ ਦੇ ਇਸ ਦੌਰੇ ਦੇ ਮੱਦੇਨਜ਼ਰ ਸਾਲਾਸਰ ਧਾਮ ਪਹੁੰਚਣ ਅਤੇ ਵਾਪਸੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਸੱਤਾ ਵਿੱਚ ਆਉਣ ਲਈ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹੀ ਕਾਰਨ ਹੈ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਹਲਚਲ ਜ਼ੋਰਾਂ ‘ਤੇ ਹੈ । ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾਉਣ ਅਤੇ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜਨ ਤੋਂ ਬਾਅਦ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: UPSC ਦੀ ਮੀਟਿੰਗ ਅੱਜ; ਸਰਕਾਰ ਦੀ ਚਲੀ ਤਾਂ ਚਟੋਪਾਧਿਆਏ ਨਹੀਂ ਤਾਂ ਭਵਰਾ ਹੋ ਸਕਦੇ ਹਨ ਨਵੇਂ DGP
ਜ਼ਿਕਰਯੋਗ ਹੈ ਕਿ ਰਾਜਸਥਾਨ ਵਿੱਚ ਕੜਾਕੇ ਦੀ ਠੰਡ ਨੇ ਆਪਣਾ ਰੁਖ ਵਿਖਾਇਆ ਹੈ। ਖਾਸ ਕਰਕੇ ਸ਼ੇਖਾਵਤੀ ਖੇਤਰ ਵਿੱਚ ਕੜਾਕੇ ਦੀ ਸਰਦੀ ਨੇ ਤਬਾਹੀ ਮਚਾਈ ਹੋਈ ਹੈ। ਚੁਰੂ ਵਿੱਚ ਇਸ ਠੰਡ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਜ਼ਿਲ੍ਹੇ ਦੇ ਕਈ ਇਲਾਕਿਆਂ ਵਿੱਚ ਪਾਰਾ ਵੀ ਠੰਢ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: